Bibi Jagir Kaur: ਕਈ ਦਿਨਾਂ ਦੇ ਘਮਾਸਾਣ ਤੋਂ ਬਾਅਦ ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਸਖ਼ਤ ਫੈਸਲਾ ਲਿਆ ਹੈ। ਦੱਸ ਦਈਏ ਕਿ ਅਕਾਲੀ ਦਲ ਨੇ ਜਗੀਰ ਕੌਰ ਨੂੰ ਆਖਰੀ ਮੌਕਾ ਦਿੰਦਿਆਂ 7 ਨਵੰਬਰ ਨੂੰ ਪਾਰਟੀ ਦਫ਼ਤਰ ਬੁਲਾਇਆ ਸੀ। ਪਰ ਇਸ ਜਗੀਰ ਕੌਰ ਪਾਰਟੀ ਦਫ਼ਤਰ ਹਾਜ਼ਰ ਨਹੀਂ ਹੋਏ। ਅਜਿਹੇ ‘ਚ ਪ੍ਰੈਸ ਕਾਨਫਰੰਸ ਕਰਦਿਆਂ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ ਦਿੱਤੀ ਆਖ਼ਰੀ ਮੋਹਲਤ ਅੱਜ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅੱਜ ਦੁਪਹਿਰ 12 ਤੱਕ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਪਹੁੰਚੇ।
ਅਨੁਸ਼ਾਸਨੀ ਕਮੇਟੀ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਰਕਰਾਂ ਨੂੰ ਕਿਹਾ ਹੈ ਕਿ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਵੀ ਗੱਲਬਾਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਦਾ ਬੀਬੀ ਜਗੀਰ ਕੌਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀਆਂ ਗਤੀਵਿਧੀਆਂ ਪਾਰਟੀ ਵਿਰੋਧੀ ਰਹੀਆਂ ਹਨ। ਉਹਨਾਂ ਕਿਹਾ ਕਿ ਉਨ੍ਹਾਂ ਨੂੰ 3 ਵਾਰ ਮੌਕਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਤੇਵਰ ਹਮੇਸ਼ਾ ਬਾਗ਼ੀ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h