ਉੱਤਰ ਪ੍ਰਦੇਸ਼ ਦੇ ਪ੍ਰਿਆਗਰਾਜ ਵਿੱਚ ਗੰਗਾ ਤੇ ਯਮੁਨਾ ਨਦੀਆਂ ਦਾ ਜਲ ਪੱਧਰ ਤੇਜ਼ੀ ਨਾਲ ਖਤਰੇ ਦੇ ਨਿਸ਼ਾਨ (84.73 ਮੀਟਰ) ਵੱਲ ਵੱਧ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਸੂਬੇ ਦੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਹੇਠਲੇ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। -ਆਈਏਐੱਨਐੱਸ