ਮੰਗਲਵਾਰ, ਅਕਤੂਬਰ 7, 2025 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਕਿਯੂ (ਏਕਤਾ-ਉਗਰਾਹਾਂ) ਮਨਾਵੇਗੀ ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ, ਜਾਣੋ ਕੀ ਲਿਆ ਗਿਆ ਹੈ ਫੈਸਲਾ

ਗ਼ਦਰ ਲਹਿਰ ਵਿੱਚ ਸ਼ਹੀਦੀਆਂ ਪਾਉਣ ਵਾਲੇ ਸੰਗਰਾਮੀਆਂ 'ਚੋਂ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਣੇ ਹੋਰ ਗਦਰੀਆਂ ਦਾ ਸ਼ਹੀਦੀ ਦਿਹਾੜਾ ਕਿਸਾਨ ਜਥੇਬੰਦੀਆਂ ਮਨਾਉਣਗੀਆਂ।

by propunjabtv
ਨਵੰਬਰ 7, 2022
in ਪੰਜਾਬ
0

ਚੰਡੀਗੜ੍ਹ: ਬਰਤਾਨਵੀ ਸਾਮਰਾਜੀ ਹਕੂਮਤ ਦੇ ਗੁਲਾਮੀ ਜੂਲੇ ਤੋਂ ਪੂਰੀ ਭਾਰਤੀ ਕੌਮ ਦੀ ਖਰੀ ਆਜ਼ਾਦੀ ਲਈ ਜਾਨ ਸਮੇਤ ਸਭ ਕੁਝ ਕੁਰਬਾਨ ਕਰਨ ਦੇ ਇਰਾਦੇ ਧਾਰ ਕੇ ਗ਼ਦਰ ਲਹਿਰ ਵਿੱਚ ਕੁੱਦਣ ਵਾਲੇ ਅਤੇ ਸ਼ਹੀਦੀਆਂ ਪਾਉਣ ਵਾਲੇ ਸੰਗਰਾਮੀਆਂ ‘ਚੋਂ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਣੇ ਹੋਰ ਗਦਰੀਆਂ ਦਾ ਸ਼ਹੀਦੀ ਦਿਹਾੜਾ ਕਿਸਾਨ ਜਥੇਬੰਦੀਆਂ ਮਨਾਉਣਗੀਆਂ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਸਰਾਭਾ ਸਣੇ ਉਨ੍ਹਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ,ਹਰਨਾਮ ਸਿੰਘ ਸਿਆਲਕੋਟੀ,ਜਗਤ ਸਿੰਘ ਸੁਰਸਿੰਘ, ਬਖ਼ਸ਼ੀਸ਼ ਸਿੰਘ, ਸੁਰੈਣ ਸਿੰਘ ਵੱਡਾ ਅਤੇ ਸੁਰੈਣ ਸਿੰਘ ਛੋਟਾ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ 17 ਨਵੰਬਰ ਨੂੰ ਪਿੰਡ ਸਰਾਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੀ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਜਦੋਂ ਦੁਨੀਆਂ ਦੀਆਂ ਵੱਡੀਆਂ ਸਾਮਰਾਜੀ ਤਾਕਤਾਂ ਵੱਲੋਂ ਨਿੱਜੀਕਰਨ, ਵਪਾਰੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ਰਾਹੀਂ ਖੇਤੀ-ਜ਼ਮੀਨਾਂ ਸਮੇਤ ਭਾਰਤ ਦੇ ਸਾਰੇ ਪੈਦਾਵਾਰੀ ਸਾਧਨਾਂ ਅਤੇ ਕੁਦਰਤੀ ਸੋਮਿਆਂ ‘ਤੇ ਆਰਥਿਕ ਕਬਜ਼ੇ ਕਰਕੇ ਰਾਜਨੀਤਕ ਆਰਥਿਕ ਗੁਲਾਮੀ ਦੀਆਂ ਜੰਜ਼ੀਰਾਂ ਆਏ ਦਿਨ ਹੋਰ ਕੱਸੀਆਂ ਜਾ ਰਹੀਆਂ ਹਨ ਤਾਂ ਗ਼ਦਰੀ ਬਾਬਿਆਂ ਦੀ ਲੋਕ-ਪੱਖੀ, ਦੇਸ਼ਭਗਤ ਤੇ ਆਪਾਵਾਰੂ ਵਿਚਾਰਧਾਰਾ ਸਮੇਤ ਉਨ੍ਹਾਂ ਦੇ ਸਿਦਕ ਸਿਰੜ ਨੂੰ ਪਰਨਾਉਣਾ ਕਿਸਾਨ ਲਹਿਰ ਦੀ ਦ੍ਰਿੜ੍ਹ ਪੇਸ਼ਕਦਮੀ ਲਈ ਅਣਸਰਦੀ ਲੋੜ ਹੈ। ਇਸੇ ਲੋੜ ਨੂੰ ਮੁਖ਼ਾਤਿਬ ਹੁੰਦਿਆਂ ਜਥੇਬੰਦੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਸ਼ਰਧਾਂਜਲੀ ਸਮਾਗਮ ਦੀ ਤਿਆਰੀ ਲਈ ਪਿੰਡ ਪਿੰਡ ਮੀਟਿੰਗਾਂ, ਰੈਲੀਆਂ, ਨੁੱਕੜ ਨਾਟਕਾਂ ਅਤੇ ਜਾਗੋ/ਮਸ਼ਾਲ ਮਾਰਚਾਂ ਦਾ ਤਾਂਤਾ ਬੰਨ੍ਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਬੇਸ਼ੱਕ ਜਾਨਹੂਲਵੇਂ ਦਿੱਲੀ ਘੋਲ਼ ਦੇ ਦਬਾਅ ਹੇਠ ਸਾਮਰਾਜੀ-ਸੇਵਕ ਕੇਂਦਰੀ ਭਾਜਪਾ ਸਰਕਾਰ ਕੋਲੋਂ ਕਾਲ਼ੇ ਖੇਤੀ ਕਾਨੂੰਨ ਤਾਂ ਰੱਦ ਕਰਵਾ ਲਏ ਗਏ ਸੀ। ਪਰ ਐਮਐੱਸਪੀ ਦੀ ਕਾਨੂੰਨੀ ਗਰੰਟੀ ਤੋਂ ਟਾਲਾ ਵੱਟਣ, ਜਾਨਲੇਵਾ ਖੇਤੀ ਕਰਜ਼ਿਆਂ ਅਤੇ ਨਿੱਜੀਕਰਨ/ਵਪਾਰੀਕਰਨ ਦੇ ਸਰਬਵਿਆਪੀ ਹੱਲੇ ਨਾਲ਼ ਅੰਤਾਂ ਦੀ ਬੇਰੁਜ਼ਗਾਰੀ, ਮਹਿੰਗਾਈ ਤੋਂ ਇਲਾਵਾ ਨਸ਼ਿਆਂ ਦੀ ਮਹਾਂਮਾਰੀ ਵਰਗੇ ਸੱਤਾਧਾਰੀ ਹੱਲਿਆਂ ਨੇ ਛੋਟੇ ਤੇ ਬੇਜ਼ਮੀਨੇ ਆਮ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਮੇਤ ਸਨਅਤੀ ਕਾਮਿਆਂ, ਠੇਕਾ ਕਾਮਿਆਂ, ਛੋਟੇ ਕਾਰੋਬਾਰੀਆਂ ਸਭਨਾਂ ਕਿਰਤੀ ਤਬਕਿਆਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਨੂੰ ਕੁਦਰਤੀ ਦਾਤ ਦੀ ਬਜਾਏ ਵਪਾਰਕ ਵਸਤੂ ਦੱਸਣ ਵਾਲੀ ਸੰਸਾਰ ਬੈਂਕ ਦੀ ਨੀਤੀ ਮੁਤਾਬਕ ਇਨ੍ਹਾਂ ਦਾ ਕੰਟਰੋਲ ਕਾਰਪੋਰੇਟਾਂ ਹੱਥ ਦੇ ਕੇ ਤਿਹਾਏ ਮਾਰਨ ਵਾਲੇ ਫੈਸਲੇ ਕੇਂਦਰੀ ਤੇ ਸੂਬਾਈ ਸੱਤਾਧਾਰੀਆਂ ਦੇ ਸਿਰ ਚੜ੍ਹ ਬੋਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਬਵਿਆਪੀ ਸਾਮਰਾਜੀ ਹੱਲਿਆਂ ਤੋਂ ਪੀੜਤ ਸਭਨਾਂ ਕਿਰਤੀ ਲੋਕਾਂ ਦੀ ਵਿਸ਼ਾਲ ਸੰਘਰਸ਼-ਲਹਿਰ ਉਸਾਰਨ ਵਾਲ਼ੀ ਆਪਣੀ ਤਹਿਸ਼ੁਦਾ ਨੀਤੀ ਤਹਿਤ ਜਥੇਬੰਦੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਝੰਡੇ ਹੇਠ 15,16 ਨਵੰਬਰ ਨੂੰ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦੀ ਹਮਾਇਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਸਮੂਹ ਪੰਜਾਬ ਵਾਸੀਆਂ ਨੂੰ ਔਖ ਸੌਖ ਝੱਲ ਕੇ ਵੀ ਇਸ ਹੱਕੀ ਸੰਘਰਸ਼ ਦੀ ਹਮਾਇਤ ਦਾ ਸੱਦਾ ਦਿੱਤਾ ਗਿਆ ਹੈ। ਔਖ ਸੌਖ ਦਾ ਗੁੱਸਾ ਹਕੂਮਤ ਵਿਰੁੱਧ ਕੱਢਣ ਦੇ ਢੁੱਕਵੇਂ ਢੰਗ ਤਰੀਕੇ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 107th Martyrdom Day of GhadrisBKU (Ekta-Ugrahan)farmers organizationsGhadar Movementpro punjab tvpunjabi newsShaheed Kartar Singh Sarabha
Share216Tweet135Share54

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.