MP Parneet Kaur: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਧਾਰਮਿਕ ਸਥਾਨ ਹੈ ਅਤੇ ਹਰ ਸਾਲ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਕੋਵਿਡ-19 ਮਹਾਮਾਰੀ ਤੋਂ ਪਹਿਲਾਂ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਚਲਦੀ ਸੀ ਪਰ ਹੁਣ ਦੇਸ਼ ਦੀਆਂ ਬਹੁਤੀਆਂ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸ਼ੁਰੂ ਨਹੀਂ ਕੀਤੀ ਗਈ ਹੈ। ਇਸ ਕਾਰਨ ਸ਼ਰਧਾਲੂਆਂ ਖਾਸ ਕਰਕੇ ਬਜ਼ੁਰਗ, ਬਿਮਾਰ ਅਤੇ ਅੰਗਹੀਣ ਵਿਅਕਤੀਆਂ ਨੂੰ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਟਿਆਲਾ ਦੇ ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਚੰਡੀਗੜ੍ਹ ਹਵਾਈ ਅੱਡੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿਨ ਵਿੱਚ ਘੱਟੋ-ਘੱਟ ਇੱਕ ਵਾਰ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਸ ਅਹਿਮ ਮੰਗ ’ਤੇ ਤੁਰੰਤ ਪ੍ਰਭਾਵ ਨਾਲ ਗੌਰ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : Guru Nanak Jayanti 2022: ਗੁਰੂ ਨਾਨਕ ਦੇਵ ਜੀ ਦੇ ਇਹ ਵਿਚਾਰ ਬਦਲ ਦੇਣਗੇ ਤੁਹਾਡੀ ਜਿੰਦਗੀ
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h