Punjab CM on Guru parv: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਭ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਜੀ ਦੀਆਂ ਸਿਖਿਆਵਾਂ ‘ਤੇ ਚਲਣ ਦੀ ਅਪੀਲ ਕੀਤੀ।
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ…Live https://t.co/1AqnNeThte
— Bhagwant Mann (@BhagwantMann) November 8, 2022
ਇਸ ਦੇ ਨਾਲ ਭਗਵੰਤ ਮਾਨ ਨੇ ਸੂਬੇ ਦੀ ਅਮਨ ਸ਼ਾਂਤੀ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਮਾਨ ਨੇ ਇੱਥੇ ਮੀਡੀਆ ਨਾਲ ਖ਼ਾਸ ਗੱਲ ਕਰਦਿਆਂ ਐਲਾਨ ਕੀਤਾ ਕਿ ਹੁਣ ਵਿਆਹ ਅਨੰਦ ਮੈਰਿਜ ਐਕਟ ਤਹਿਤ ਰਜਿਸਟਰ ਹੋਣਗੇ। ਉਨ੍ਹਾਂ ਕਿਹਾ 2016 ‘ਚ ਅੰਨਦ ਮੈਰਿਜ ਐਕਟ ਦੀ ਨੋਟੀਫਿਕੇਸ਼ਨ ਤਾਂ ਹੋ ਗਈ ਸੀ, ਪਰ ਉਹ ਲਾਗੂ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਕੀਤਾ ਜਾਏਗਾ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦਾ ਪ੍ਰਚਾਰ ਵੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h