Canada Imigration: ਪੰਜਾਬੀਆਂ ਨੇ ਪੰਜਾਬ ਦੀ ਧਰਤੀ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ‘ਚ ਵੀ ਆਪਣੀ ਜਿੱਤ ਤੇ ਚੜਦੀਕਲਾ ਦੇ ਝੰਡੇ ਗੱਢੇ ਹਨ।ਪੰਜਾਬੀਆਂ ਨੇ ਇਹ ਸਾਬਿਤ ਕਰਕੇ ਦਿਖਾਇਆ ਹੈ ਕਿ ਪੰਜਾਬੀ ਜਿੱਥੇ ਵੀ ਜਾਂਦੇ ਹਨ ਚੜਦੀਕਲਾ ‘ਚ ਰਹਿੰਦੇ ਹਨ।ਦੱਸ ਦੇਈਏ ਕਿ ਅਜਿਹੀ ਹੀ ਇਕ ਮਿਸਾਲ ਵਿਦੇਸ਼ ਦੀ ਧਰਤੀ ਕੈਨੇਡਾ ‘ਚ ਜਲੰਧਰ ਦੀ ਕੁੜੀ ਨੇ ਪੇਸ਼ ਕੀਤੀ ਹੈ।
ਕੈਨੇਡਾ ਦੇ ਸੂਬੇ ਅਲਬਰਟਾ ‘ਚ ਨਵੀਂ ਬਣੀ ਸਰਕਾਰ ‘ਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਹੈ। ਰਾਜਨ ਸਾਹਨੀ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਵਡਾਲਾ ਵਿੱਚ ਹੋਇਆ ਸੀ ਅਤੇ ਉਹ ਲੰਬੇ ਸਮੇਂ ਤੋਂ ਆਪਣੇ ਮਾਤਾ-ਪਿਤਾ ਨਾਲ ਕੈਨੇਡਾ ਦੇ ਅਲਬਰਟਾ ਵਿੱਚ ਰਹਿਣ ਤੋਂ ਬਾਅਦ ਰਾਜਨੀਤੀ ਵਿੱਚ ਸ਼ਾਮਲ ਹੋਏ ਹਨ।
ਉਹ ਅਲਬਰਟਾ ਦੇ ਮੁੱਖ ਮੰਤਰੀ ਦੀ ਦੌੜ ਵਿੱਚ ਵੀ ਸੀ, ਪਰ ਉਹ ਪਿੱਛੇ ਰਹਿ ਗਈ ਅਤੇ ਡੇਨੀਅਲ ਸਮਿਥ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਣ ਗਏ। ਬਲਦੇਵ ਸਿੰਘ ਗਰੇਵਾਲ ਨੇ ਕਿਹਾ ਕਿ ਰਾਜਨ ਸਾਹਨੀ ਕੋਲ ਅਹਿਮ ਅਹੁਦਾ ਹੈ ਅਤੇ ਖਾਸ ਕਰਕੇ ਇਮੀਗ੍ਰੇਸ਼ਨ ਵਿਭਾਗ ਵਿੱਚ ਹੋਣ ਕਰ ਕੇ ਉਨ੍ਹਾਂ ਦੇ ਸਹਿਯੋਗ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Hockey World Cup 2023:ਪੁਰਸ਼ ਹਾਕੀ ਵਿਸ਼ਵ ਕੱਪ ਜਿੱਤਣ ਦਾ ਮਜ਼ਬੂਤ ਦਾਅਵੇਦਾਰ, ਭਾਰਤ ਨੂੰ ਹਲਕੇ ‘ਚ ਲੈਣਾ ਭੁੱਲ: ਗਲੇਨ ਟਰਨਰ
ਇਹ ਵੀ ਪੜ੍ਹੋ : Canadian Rapper Drake ਨੇ ਕੀਤੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਇਸ ਮਾਮਲੇ ‘ਤੇ ਖਾਸ ਗੱਲਬਾਤ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h