PM Kisan Yojana 13th Installment: ਦੇਸ਼ ‘ਚ ਅੱਜ ਵੀ ਬਹੁਤ ਸਾਰੇ ਕਿਸਾਨ ਅਜਿਹੇ ਹਨ, ਜਿਨ੍ਹਾਂ ਨੂੰ ਖੇਤੀ ਕਰਦੇ ਸਮੇਂ ਕਈ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨਾਂ ਦੀ ਇਸ ਸਮੱਸਿਆ ਨੂੰ ਦੇਖਦੇ ਹੋਏ ਕੇਂਦਰ ਅਤੇ ਸੂਬਾ ਸਰਕਾਰਾਂ ਕਈ ਤਰ੍ਹਾਂ ਦੀਆਂ ਸਕੀਮਾਂ ਚਲਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਉਦੇਸ਼ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਕੇ ਵਿੱਤੀ ਮਦਦ ਪ੍ਰਦਾਨ ਕਰਨਾ ਹੈ।
ਇਸ ਸਕੀਮ ਤਹਿਤ ਕਿਸਾਨਾਂ ਨੂੰ ਹਰ ਸਾਲ ਤਿੰਨ ਕਿਸ਼ਤਾਂ ਦੇ ਰੂਪ ਵਿੱਚ 6 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਇਸ ‘ਚ ਕਿਸਾਨਾਂ ਦੇ ਖਾਤੇ ਵਿੱਚ ਹਰ ਕਿਸ਼ਤ ਵਿੱਚ ਦੋ ਹਜ਼ਾਰ ਰੁਪਏ ਦੀ ਰਕਮ ਟਰਾਂਸਫਰ ਕੀਤੇ ਜਾਂਦੇ ਹਨ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 12 ਕਿਸ਼ਤਾਂ ਭੇਜੀਆਂ ਜਾ ਚੁੱਕੀਆਂ ਹਨ।
ਕੇਂਦਰ ਸਰਕਾਰ ਜਨਵਰੀ 2023 ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ 13ਵੀਂ ਕਿਸ਼ਤ ਦਾ ਪੈਸਾ ਟਰਾਂਸਫਰ ਕਰ ਸਕਦੀ ਹੈ। ਹਾਲਾਂਕਿ ਇਸ ਬਾਰੇ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਜੇਕਰ ਤੁਸੀਂ ਬਗੈਰ ਕਿਸੇ ਦਿੱਕਤ ਦੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਦਾ ਲਾਭ ਲੈਣਾ ਚਾਹੁੰਦੇ ਹੋ। ਤਾਂ ਤੁਹਾਨੂੰ ਜਲਦੀ ਤੋਂ ਜਲਦੀ ਯੋਜਨਾ ਵਿੱਚ ਆਪਣੇ ਰਾਸ਼ਨ ਕਾਰਡ ਦੀ ਕਾਪੀ ਜਮ੍ਹਾਂ ਕਰਾਉਣੀ ਚਾਹੀਦੀ ਹੈ। ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ Official website ‘ਤੇ ਜਾ ਕੇ ਵੀਆਪਣੇ ਰਾਸ਼ਨ ਕਾਰਡ ਦੀ ਕਾਪੀ ਜਮ੍ਹਾ ਕਰ ਸਕਦੇ ਹੋ।
ਇਸ ਦੇ ਨਾਲ ਹੀ ਜੇਕਰ ਤੁਸੀਂ ਇਸ ਸਕੀਮ ਵਿੱਚ ਆਪਣਾ ਈ-ਕੇਵਾਈਸੀ ਨਹੀਂ ਕਰਵਾਇਆ ਹੈ, ਤਾਂ ਤੁਹਾਨੂੰ ਜਲਦੀ ਤੋਂ ਜਲਦੀ ਆਪਣਾ ਈ-ਕੇਵਾਈਸੀ (E-KYC) ਕਰਵਾ ਲੈਣਾ ਚਾਹੀਦਾ ਹੈ। ਕਿਉਂਕਿ ਜੇਕਰ ਅਜਿਹਾ ਨਹੀਂ ਕੀਤਾ ਤਾਂ ਤੁਹਾਨੂੰ ਮਿਲਣ ਵਾਲੀ ਕਿਸ਼ਤ ਰੁੱਕ ਸਕਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
Android: https://bit.ly/3VMis0h