Sidhu Moosewala ‘Vaar’ Song: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸੁਲਝ ਗਿਆ ਹੈ। ਇਸ ਗੀਤ ‘ਤੇ ਮੁਸਲਿਮ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ ‘ਤੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਪੱਸ਼ਟ ਕੀਤੀ ਗਈ ਸਥਿਤੀ ਨੂੰ ਸਹੀ ਮੰਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਕਿ ਇਹ ਪੈਗੰਬਰ ਮੁਹੰਮਦ ਸਾਹਿਬ ਦਾ ਹਵਾਲਾ ਦਿੰਦਾ ਹੈ। ਬੁੱਧਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਮੁੱਦੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ। ਬਲਕੌਰ ਸਿੰਘ ਨੇ ਫੋਨ ‘ਤੇ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਨੂੰ ਦੱਸਿਆ ਕਿ ਗੀਤ ‘ਚ ਵਰਤਿਆ ਗਿਆ ‘ਮੁਹੰਮਦ’ ਸ਼ਬਦ ਪੈਗੰਬਰ ਮੁਹੰਮਦ ਸਾਹਿਬ ਲਈ ਨਹੀਂ ਸਗੋਂ ਉਸ ਵੇਲੇ ਦੇ ਬਾਦਸ਼ਾਹ ਅਮੀਰ ਦੋਸਤ ਮੁਹੰਮਦ ਖਾਨ ਬਾਰੇ ਹੈ, ਜਿਸ ਨਾਲ ਹਰੀ ਸਿੰਘ ਨਲੂਆ ਨੇ ਗੱਲ ਕੀਤੀ ਸੀ, ਜਿਸ ‘ਤੇ ਜੰਗ ਲੜੀ ਗਈ ਸੀ।
ਇਹ ਵੀ ਪੜ੍ਹੋ : Breaking News: ਗੈਂਗਸਟਰ ਗੋਲਡੀ ਬਰਾੜ ਨੇ ਲਈ ਬੇਅਦਬੀ ਮਾਮਲੇ ‘ਚ ਨਾਮਜਦ ਪ੍ਰਦੀਪ ਦੇ ਕਤਲ ਦੀ ਜ਼ਿੰਮੇਦਾਰੀ
ਉਨ੍ਹਾਂ ਕਿਹਾ ਕਿ ਹਜ਼ਰਤ ਮੁਹੰਮਦ ਦਾ ਸਾਰੇ ਸਤਿਕਾਰ ਕਰਦੇ ਹਨ। ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ ਤਾਂ ਮੁਆਫ਼ੀ ਮੰਗਦਾ ਹੈ। ਉਨ੍ਹਾਂ ਸ਼ਾਹੀ ਇਮਾਮ ਨੂੰ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਵੀ ਇਤਿਹਾਸ ਨਾਲ ਸਬੰਧਤ ਗੀਤ ਗਾਉਣਾ ਚਾਹੁੰਦਾ ਹੈ, ਉਹ ਇੱਕ ਵਾਰ ਇਤਿਹਾਸ ਜ਼ਰੂਰ ਪੜ੍ਹੇ ਅਤੇ ਨਾਲ ਹੀ ਸਬੰਧਤ ਧਰਮ ਦੇ ਵਿਦਵਾਨਾਂ ਨਾਲ ਵੀ ਗੱਲ ਕਰੇ।
ਦੂਜੇ ਪਾਸੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਿੱਧੂ ਮੂਸੇਵਾਲਾ ਦੇ ਗੀਤ ਵਿੱਚ ਇਤਿਹਾਸ ਦੇ ਸੰਦਰਭ ਨੂੰ ਦਰੁਸਤ ਮੰਨਦਿਆਂ ਬਲਕੌਰ ਸਿੰਘ ਨਾਲ ਹੋਈ ਗੱਲਬਾਤ ’ਤੇ ਤਸੱਲੀ ਪ੍ਰਗਟਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h