ਫਰੀਦਕੋਟ ਵਿਖੇ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਐਮਰਜੈਂਸੀ ਮੀਟੰਗ।ਦੱਸ ਦੇਈਏ ਕਿ ਇਹ ਮੀਟਿੰਗ ਅੱਜ 12:30 ਵਜੇ ਦੇ ਕਰੀਬ ਸੀਐੱਮ ਦੀ ਰਿਹਾਇਸ਼ ‘ਤੇ ਹੋਵੇਗੀ ਮੀਟਿੰਗ ‘ਚ ਡੀਜੀਪੀ ਸਮੇਤ ਹੋਰ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।ਦੱਸ ਦੇਈਏ ਕਿ ਅੱਜ ਤੜਕਸਾਰ ਹੀ ਫਰੀਦਕੋਟ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸ਼ਰਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।ਫਰੀਦਕੋਟ ਵਿਖੇ ਅੱਜ ਤੜਕਸਾਰ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।
ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ‘ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ.. ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ… ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।
ਦੱਸ ਦੇਈਏ ਕਿ ਅੱਜ ਸਵੇਰੇਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਕੋਟਕਪੂਰਾ ‘ਚ ਬੇਅਦਬੀ ਦਾ ਮੁਲਜ਼ਮ ਸੀ।ਪ੍ਰਦੀਪ ਸਿੰਘ ਐੱਫਆਈਆਰ 63 ‘ਚ ਨਾਮਜ਼ਦ ਸੀ।ਦੱਸਿਆ ਜਾਂਦਾ ਹੈ ਕਿ ਪ੍ਰਦੀਪ ਦੇ ਗੰਨਮੈਨ ਨੂੰ ਵੀ ਗੋਲੀਆਂ ਲੱਗੀਆਂ ਹਨ।ਜਾਣਕਾਰੀ ਮੁਤਾਬਕ ਜਦੋਂ ਪ੍ਰਦੀਪ ਸਿੰਘ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।