ਸ਼ਨੀਵਾਰ, ਅਕਤੂਬਰ 25, 2025 11:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀ ਤਰਜ਼ ‘ਤੇ ਪਸ਼ੂਆਂ ਲਈ ਪੌਸ਼ਟਿਕ ਖ਼ੁਰਾਕ ਮਿਸ਼ਰਣ ਤਿਆਰ ਕਰਨ ਵਾਸਤੇ ਕਾਨੂੰਨ ਬਣਾਏਗਾ ਕੇਰਲਾ

ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ

by Bharat Thapa
ਨਵੰਬਰ 10, 2022
in Featured, Featured News, ਪੰਜਾਬ
0

ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਸਣੇ ਵੱਡੀ ਮਾਤਰਾ ਵਿੱਚ ਬਣਦੀ ਪਰਾਲੀ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।

ਪੰਜਾਬ ਦੀ ਤਰਜ਼ ‘ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿੱਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਸੌਂਪਿਆ। ਇਸ ਉਦਮ ਨੂੰ ਕੈਬਨਿਟ ਮੰਤਰੀ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦੱਸਦਿਆਂ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਅੱਜ ਚੰਡੀਗੜ੍ਹ ਪੁੱਜੇ ਕੇਰਲਾ ਸਰਕਾਰ ਦੇ ਵਫ਼ਦ ਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ।

ਇਸ ਪਿੱਛੋਂ ਮੀਟਿੰਗ ਦੌਰਾਨ ਸ੍ਰੀਮਤੀ ਚਿਨਚੁਰਾਨੀ ਨੇ ਕਿਹਾ ਕਿ ਕੇਰਲਾ ਵਿੱਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰੋਜ਼ੀ-ਰੋਟੀ ਦਾ ਅਹਿਮ ਕਿੱਤਾ ਹੈ ਅਤੇ ਲੱਖਾਂ ਕਿਸਾਨਾਂ ਲਈ ਡੇਅਰੀ ਕਿੱਤਾ ਆਮਦਨ ਦਾ ਮੁੱਖ ਸਾਧਨ ਹੈ। ਪੰਜਾਬ ਤੋਂ ਬਾਅਦ ਕੇਰਲਾ ਦੁੱਧ ਉਤਪਾਦਕਤਾ ਵਿੱਚ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤੱਟੀ ਰਾਜ ਕੇਰਲਾ ਵਿੱਚ ਖੇਤੀਯੋਗ ਜ਼ਮੀਨ ਘੱਟ ਹੋਣ ਕਰਕੇ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਐਲਾਨੇ ਕਿਸਾਨ ਰੇਲ ਪ੍ਰਾਜੈਕਟ ਰਾਹੀਂ ਪਰਾਲੀ ਕੇਰਲਾ ਰਾਜ ਵਿੱਚ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ।

“ਕੇਰਲਾ ਪਸ਼ੂ ਧਨ ਅਤੇ ਪੋਲਟਰੀ ਫ਼ੀਡ ਤੇ ਮਿਨਰਲ ਮਿਕਸਚਰ (ਨਿਰਮਾਣ ਤੇ ਵਿਕਰੀ ਨਿਯਮ) ਬਿਲ, 2022” ਬਣਾਉਣ ਲਈ ਅਧਿਐਨ ਕਰਨ ਵਾਸਤੇ ਪੰਜਾਬ ਦੌਰੇ ‘ਤੇ ਪੁੱਜੀ ਕੇਰਲਾ ਵਿਧਾਨ ਸਭਾ ਦੀ ਸਲੈਕਟ ਕਮੇਟੀ ਨੂੰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਪੰਜਾਬ ਵਿੱਚ ਪ੍ਰਤੀ ਵਿਅਕਤੀ ਦੁੱਧ ਤੇ ਅੰਡੇ ਦੀ ਉਪਲੱਬਧਤਾ ਦੇਸ਼ ਵਿੱਚ ਸਭ ਤੋਂ ਵੱਧ ਹੈ ਅਤੇ ਪਸ਼ੂ ਪਾਲਣ ਖੇਤਰ ਦਾ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਵਿੱਚ ਵੱਡਾ ਯੋਗਦਾਨ ਹੈ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਸੂਬੇ ਵਿੱਚ ਪਸ਼ੂ ਰੋਗ ਅਤੇ ਵੈਕਸੀਨ ਸੰਸਥਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ ਲਗਭਗ 3000 ਪਸ਼ੂ ਸੰਸਥਾਵਾ ਹਨ, ਜੋ ਸੂਬੇ ਵਿੱਚ ਔਸਤਨ 2400 ਪਸ਼ੂ ਪ੍ਰਤੀ ਸੰਸਥਾ ਅਤੇ ਲਗਭਗ 4.5 ਕਿਲੋਮੀਟਰ ਦੇ ਘੇਰੇ ਨੂੰ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: Keralalines of Punjabmixture for animalsprepare nutritious feedpropunjabtv
Share208Tweet130Share52

Related Posts

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

Starlink ਭਾਰਤ ‘ਚ ਸ਼ੁਰੂ ਕਰੇਗੀ ਇੰਟਰਨੈੱਟ ਸੇਵਾ, 9 ਸ਼ਹਿਰਾਂ ‘ਚ ਗੇਟਵੇ ਸਟੇਸ਼ਨ ਹੋਣਗੇ ਤਿਆਰ

ਅਕਤੂਬਰ 25, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025
Load More

Recent News

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

Starlink ਭਾਰਤ ‘ਚ ਸ਼ੁਰੂ ਕਰੇਗੀ ਇੰਟਰਨੈੱਟ ਸੇਵਾ, 9 ਸ਼ਹਿਰਾਂ ‘ਚ ਗੇਟਵੇ ਸਟੇਸ਼ਨ ਹੋਣਗੇ ਤਿਆਰ

ਅਕਤੂਬਰ 25, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.