Punjab Stubble Burning: NHRC ਨੇ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਵੀਰਵਾਰ ਨੂੰ ਇਨ੍ਹਾਂ ਮਾਮਲਿਆਂ ਬਾਰੇ ਇੱਕ ਵਿਸਥਾਰਤ ਰਿਪੋਰਟ ਪ੍ਰਾਪਤ ਕੀਤੀ।NHRC ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸਮੀਖਿਆ ਮੀਟਿੰਗ ਕੀਤੀ।
NHRC Review Meeting: ਪਰਾਲੀ ਸਾੜਨ ਦੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC ) ਨੇ ਵੀਰਵਾਰ 11 ਨਵੰਬਰ ਨੂੰ ਪੰਜਾਬ ਤੋਂ ਇੱਕ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। NHRC ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Punjab Chief Secretary Vijay Kumar Janjua) ਅਤੇ ਪੰਜਾਬ ਸਰਕਾਰ (Punjab Government) ਦੇ ਅਧਿਕਾਰੀਆਂ ਨਾਲ ਵੱਧ ਰਹੇ ਹਵਾ ਪ੍ਰਦੂਸ਼ਣ (air pollution) ‘ਤੇ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ।
ਜਾਣਕਾਰੀ ਮੁਤਾਬਕ NHRC ਨੇ ਉੱਤਰੀ ਭਾਰਤ, ਖਾਸ ਕਰਕੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਸਖ਼ਤ ਚਿੰਤਾ ਜ਼ਾਹਰ ਕੀਤੀ ਹੈ। ਦਰਅਸਲ, ਕਈ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ‘ਗੰਭੀਰ’ ਹੋ ਗਈ ਹੈ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਗੰਭੀਰ ਅਸਰ ਪੈ ਰਿਹਾ ਹੈ ਅਤੇ ਲੋਕ ਕਈ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ। ਕਮਿਸ਼ਨ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ।
ਕਮਿਸ਼ਨ ਨੇ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਪੰਜਾਬ ਨੂੰ ਭਾਰੀ ਜ਼ੁਰਮਾਨਾ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਕਿਹਾ ਕਿ ਪਰਾਲੀ ਸਾੜਨ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਉੱਚ ਅਧਿਕਾਰੀਆਂ ਨਾਲ ਹਰ ਹਫ਼ਤੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਾਰਗਰ ਕਦਮ ਚੁੱਕਣ ਦੀ ਸਮੀਖਿਆ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਅਧਿਕਾਰੀਆਂ ਨੇ ਪਿੰਡਾਂ ਵਿੱਚ ਉਨ੍ਹਾਂ ਹੌਟ ਸਪਾਟਾਂ ਵੱਲ ਵਧੇਰੇ ਧਿਆਨ ਦਿੱਤਾ ਹੈ ਜਿੱਥੇ ਪਿਛਲੇ ਕੁਝ ਸਾਲਾਂ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਸੀ।
ਇਹ ਵੀ ਪੜ੍ਹੋ : US VISA: ਭਾਰਤੀਆਂ ਨੂੰ ਆਸਾਨੀ ਨਾਲ ਮਿਲੇਗਾ ਅਮਰੀਕਾ ਦਾ ਵੀਜ਼ਾ, ਨਹੀਂ ਦੇਣਾ ਪਵੇਗਾ ਇੰਟਰਵਿਊ!
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h