Stock Market Opening: ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਘਰੇਲੂ ਸ਼ੇਅਰ ਬਾਜ਼ਾਰ ਚੰਗੀ ਸਪੀਡ ਨਾਲ ਖੁੱਲ੍ਹੇ। ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ (Sensex) 800 ਅੰਕਾਂ ਤੱਕ ਚੜ੍ਹਿਆ, ਜਦੋਂ ਕਿ ਨਿਫਟੀ (Nifty) 233.75 ਅੰਕਾਂ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਵੀਰਵਾਰ ਨੂੰ ਅਮਰੀਕੀ ਸ਼ੇਅਰ ਬਾਜ਼ਾਰ ‘ਚ ਵੀ ਬੰਪਰ ਤੇਜ਼ੀ ਦੇਖਣ ਨੂੰ ਮਿਲੀ। ਮਹਿੰਗਾਈ ‘ਚ ਰਾਹਤ ਮਿਲਣ ਕਾਰਨ ਅਮਰੀਕੀ ਸ਼ੇਅਰ ਬਾਜ਼ਾਰ (American stock market) ਮਜ਼ਬੂਤ ਹੋਏ ਅਤੇ ਡਾਓ ਜੋਂਸ 1201 ਅੰਕ ਦੀ ਮਜ਼ਬੂਤੀ ਨਾਲ ਬੰਦ ਹੋਇਆ। ਇਸ ਪ੍ਰਭਾਵ ਕਾਰਨ SGX ਨਿਫਟੀ 18400 ਦੇ ਪਾਰ ਪਹੁੰਚ ਕੇ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ।
ਸ਼ੁੱਕਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 110 ਪੈਸੇ ਦੇ ਵਾਧੇ ਨਾਲ 80.71 ਦੇ ਪੱਧਰ ‘ਤੇ ਖੁੱਲ੍ਹਿਆ। ਇਹ ਸੱਤ ਹਫ਼ਤਿਆਂ ਦਾ ਸਭ ਤੋਂ ਉੱਚਾ ਪੱਧਰ ਹੈ, ਜਦੋਂ ਕਿ ਇਹ ਪਿਛਲੇ ਨੌਂ ਸਾਲਾਂ ਵਿੱਚ ਰੁਪਏ ਦੀ ਸਭ ਤੋਂ ਵੱਡੀ ਸ਼ੁਰੂਆਤ ਹੈ। ਸਤੰਬਰ 2013 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਰੁਪਿਆ ਇੰਨੀ ਮਜ਼ਬੂਤੀ ਨਾਲ ਖੁੱਲ੍ਹਿਆ ਹੈ।
ਇਹ ਵੀ ਪੜ੍ਹੋ :Stubble Burning: ਪਰਾਲੀ ਸਾੜਨ ਦੇ ਮੁੱਦੇ ‘ਤੇ NHRC ਦਾ ਐਕਸ਼ਨ, ਪੰਜਾਬ ਤੋਂ ਮੰਗੀ ਵਿਸਥਾਰਤ ਰਿਪੋਰਟ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h