ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਆਏ ਦਿਨ ਵਿਰੋਧੀਆਂ ‘ਤੇ ਕਿਸੇ ਨਾ ਮੁੱਦੇ ‘ਤੇ ਨਿਸ਼ਾਨੇ ਸਾਧਦੇ ਰਹਿੰਦੇ ਹਨ।ਹੁਣ ਹਰਪਾਲ ਚੀਮਾ ਵਲੋਂ ਪੰਜਾਬ ਸਰਕਾਰ ਨੂੰ ਬਿਜਲੀ ਦੇ ਮੁੱਦੇ ਨੂੰ ਲੈ ਘੇਰਿਆ ਹੈ।ਹਰਪਾਲ ਚੀਮਾ ਨੇ ਕਿਹਾ, ‘ਜਦੋਂ ਤੱਕ ਸੂਬਾ ਸਰਕਾਰ ਵਲੋਂ ਮਾਰੂ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਨਿੱਜੀ ਬਿਜਲੀ ਕੰਪਨੀਆਂ ਪੰਜਾਬ ਦੇ ਖਜ਼ਾਨੇ ਅਤੇ ਲੋਕਾਂ ਨੂੰ ਲੁੱਟਦੀਆਂ ਰਹਿਣਗੀਆਂ।
ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਸਰਕਾਰਾਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ‘ਵਿਦੇਸ਼ੀ ਕੋਲਾ ਮਾਮਲੇ’ ‘ਚ ਪ੍ਰਾਈਵੇਟ ਥਰਮਲ ਪਲਾਂਟ ਨੂੰ 550 ਕਰੋੜ ਰੁਪਏ ਦੀ ਅਦਾਇਗੀ ਦਾ ਹੁਕਮ ਸਰਕਾਰ ਦੀ ਨਲਾਇਕੀ ਅਤੇ ਇੱਕਪਾਸੜ ਬਿਜਲੀ ਸਮਝੌਤਿਆਂ ਦਾ ਹੀ ਸਿੱਟਾ ਹੈ।ਉਨ੍ਹਾਂ ਨੇ ਆਪਣੇ ਪਾਰਟੀ ਦਫਤਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ ਮੋਟੀ ਰਾਸ਼ੀ ਲੈ ਕੇ ਪ੍ਰਾਈਵੇਟ ਕੰਪਨੀਆਂ ਨਾਲ ਇਹ ਪੰਜਾਬ ਮਾਰੂ ਬਿਜਲੀ ਸਮਝੌਤੇ ਕੀਤੇ ਸਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦੀਆਂ ਜੇਬਾਂ ‘ਤੇ ਕਰੋੜਾਂ ਦਾ ਵਿੱਤੀ ਬੋਝ ਪੈ ਚੁੱਕਾ ਹੈ ਅਤੇ ਹੁਣ 550 ਕਰੋੜ ਰੁਪਏ ਹੋਰ ਲੁੱਟੇ ਜਾ ਰਹੇ ਹਨ।
ਹਰਪਾਲ ਸਿੰਘ ਨੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੱਧੂ ਨੂੰ ਵੀ ਆਪਣੇ ਨਿਸ਼ਾਨੇ ‘ਤੇ ਲਿਆ ਹੈ, ਉਨ੍ਹਾਂ ਕਿਹਾ ਕਿ ਸੀਐੱਮ ਕੈਪਟਨ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਿਜਲੀ ਮਾਮਲੇ ‘ਤੇ ਹੁਣ ਚੁੱਪ ਕਿਉਂ ਹਨ।ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਇੱਕ ਬਿਆਨ ‘ਚ ਕਿਹਾ ਸੀ ਕਿ ਜੇਕਰ ਅਗਲੀ ਵੀ ਉਨਾਂ੍ਹ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਰੁਪਏ ਯੂਨਿਟ ਕਰ ਦੇਣਗੇ।ਹਰਪਾਲ ਚੀਮਾ ਨੇ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨਾਂ੍ਹ ਨੂੰ ਬਸ ਕੁਰਸੀ ਨਾਲ ਹੀ ਮੋਹ ਸੀ।