ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਪ੍ਰਧਾਨਗੀ ਲੈਣ ਤੋਂ ਬਾਅਦ ਪੰਜਾਬ ‘ਚ ਭਖਦੇ ਮੁੱਦਿਆਂ ‘ਤੇ ਕਾਫੀ ਸਰਗਰਮ ਹੋਏ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਨਸ਼ਾ ਮਾਫੀਆ ‘ਤੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਨਸ਼ਾ ਤਸਕਰੀ ਵਾਲੇ ਕੇਸ ‘ਚ ਹੋਰ ਦੇਰੀ ਕੀਤੀ ਗਈ ਤਾਂ ਉਹ ਇਸ ਕੇਸ ਦੀਆਂ ਰਿਪੋਰਟਾਂ ਜਨਤਕ ਕਰਨ ਲਈ ਪੰਜਾਬ ਵਿਧਾਨ ਸਭਾ ‘ਚ ਮਤੇ ਲੈ ਕੇ ਆਉਣਗੇ।ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਨਸ਼ਾ ਤਸਕਰੀ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ।ਉਨਾਂ੍ਹ ਅੱਜ ਕੋਈ 6 ਟਵੀਟ ਕਰਕੇ ਵਿਕਰਮ ਮਜੀਠਿਆ ‘ਤੇ ਨਿਸ਼ਾਨਾ ਸਾਧਿਆ ਹੈ।ਸਿੱਧੂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਸਜ਼ਾ ਦਿਵਾਉਣਾ ਉਨਾਂ੍ਹ ਦੇ 18 ਨੁਕਾਤੀ ਏਜੰਡੇ ‘ਚੋਂ ਪਹਿਲਾ ਮੁੱਖ ਕੰਮ ਹੈ।