Punjab Weather Update: ਪੰਜਾਬ ‘ਚ ਕਈ ਥਾਂਈ ਸੋਮਵਾਰ ਨੂੰ ਹਲਕੀ ਬਾਰਿਸ਼ ਪੈਣ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਈ ਹੈ।ਠੰਡੀਆਂ ਹਵਾਵਾਂ ਦੇ ਨਾਲ ਠੰਡ ਵਧੀ ਹੈ।ਖਾਸ ਤੌਰ ‘ਤੇ ਰਾਤ ਦੇ ਸਮੇਂ ਠੰਡ ਵਧ ਗਈ ਹੈ।ਜਾਣਕਾਰੀ ਮੁਤਾਬਕ ਸੋਮਵਾਰ ਨੂੰ ਪੂਰੇ ਪੰਜਾਬ ‘ਚ ਬੱਦਲ ਛਾਏ ਰਹੇ। ਸ਼ਾਮ ਨੂੰ ਜ਼ਿਆਦਾਤਰ ਇਲਾਕਿਆਂ ‘ਚ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਅਚਾਨਕ ਗਿਰਾਵਟ ਆਈ ਹੈ।
ਜਿੱਥੇ ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਸੀ, ਉਹ ਸੋਮਵਾਰ ਨੂੰ 24 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਰਾਤ ਸਮੇਂ ਪਾਰਾ 16 ਡਿਗਰੀ ਤੱਕ ਪਹੁੰਚ ਗਿਆ, ਜਿਸ ਕਾਰਨ ਹੁਣ ਪੂਰੇ ਸੂਬੇ ‘ਚ ਸੀਤ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ।
ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਵਧ ਸਕਦੀ ਹੈ। ਪੰਜਾਬ ‘ਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਸੋਮਵਾਰ (14 ਨਵੰਬਰ) ਨੂੰ ਦਿੱਲੀ ‘ਚ ਪ੍ਰਦੂਸ਼ਣ ਦੇ ਨਾਲ-ਨਾਲ ਧੁੰਦ ਵੀ ਛਾਈ ਰਹਿ ਸਕਦੀ ਹੈ। ਤਾਮਿਲਨਾਡੂ ‘ਚ ਬਰਸਾਤ ਦਾ ਦੌਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਤਾਮਿਲਨਾਡੂ ਅਤੇ ਕੇਰਲ ‘ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਤੋਂ ਰਾਹਤ ਮਿਲ ਸਕਦੀ ਹੈ। ਹਾਲਾਂਕਿ ਆਉਣ ਵਾਲੇ ਚਾਰ ਦਿਨਾਂ ‘ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ‘ਚ ਕੁਝ ਗਿਰਾਵਟ ਆਵੇਗੀ ਅਤੇ ਠੰਡ ਵਧਣ ਦੇ ਆਸਾਰ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h