International Currency Seized : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਨੇ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 1.52 ਕਰੋੜ ਰੁਪਏ ਦੀ ਅੰਤਰਰਾਸ਼ਟਰੀ ਕਰੰਸੀ ਜ਼ਬਤ ਕੀਤੀ ਹੈ। ਡੀਆਰਆਈ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਮਾਮਲਿਆਂ ਦਾ ਪਤਾ ਲੱਗਣ ਤੋਂ ਬਾਅਦ ਕੌਮਾਂਤਰੀ ਹਵਾਈ ਅੱਡਿਆਂ ਤੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਲੜੀ ਟੁੱਟ ਗਈ ਹੈ।
ਦੱਸ ਦਈਏ ਕਿ ਇਹ ਦੋਵੇਂ ਤਲਾਸ਼ੀ 12 ਨਵੰਬਰ ਨੂੰ ਕੀਤੀ ਗਈ ਸੀ ਤੇ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ 12 ਨਵੰਬਰ ਨੂੰ ਇਨਪੁਟਸ ਤੋਂ ਬਾਅਦ ਡੀਆਰਆਈ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਭੇਜੀਆਂ ਗਈਆਂ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਜਾ ਰਹੇ ਇੱਕ ਨੌਜਵਾਨ ਤੇ ਔਰਤ ਨੂੰ ਟਰਮੀਨਲ ਦੇ ਅੰਦਰੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਗਿਆ। ਹੈਰਾਨੀ ਦੀ ਗੱਲ ਹੈ ਕਿ ਦੋਵੇਂ ਯਾਤਰੀ ਸੁਰੱਖਿਆ ਜਾਂਚ ਪਾਸ ਕਰ ਚੁੱਕੇ ਸੀ ਤੇ ਇਮੀਗ੍ਰੇਸ਼ਨ ਵੀ ਪਾਸ ਕਰ ਚੁੱਕੇ ਸੀ।
ਡੀਆਰਆਈ ਦੀ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 1.08 ਕਰੋੜ ਰੁਪਏ ਦੀ ਯੂਏਈ ਦਿਰਹਾਮ, ਯੂਰੋ, ਓਮਾਨੀ ਰਿਆਲ, ਕੁਵੈਤੀ ਦਿਨਾਰ ਆਦਿ ਦੀ ਮਿਸ਼ਰਤ ਵਿਦੇਸ਼ੀ ਕਰੰਸੀ ਬਰਾਮਦ ਹੋਈ। ਮੁਲਜ਼ਮਾਂ ਨੇ ਪੈਸੇ ਆਪਣੇ ਬੈਗ ਵਿੱਚ ਬਣੀ ਗੁਪਤ ਜੇਬ ਵਿੱਚ ਛੁਪਾ ਲਏ ਸੀ।
ਚੰਡੀਗੜ੍ਹ ਏਅਰਪੋਰਟ ਤੋਂ 44 ਲੱਖ ਰੁਪਏ ਦੀ ਵਿਦੇਸ਼ੀ ਮੁਦਰਾ ਬਰਾਮਦ ਹੋਈ ਹੈ
ਡੀਆਰਆਈ ਦੀ ਟੀਮ ਵੱਲੋਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ’ਤੇ ਵੀ ਇੱਕ ਹੋਰ ਆਪ੍ਰੇਸ਼ਨ ਕੀਤਾ ਗਿਆ। ਇਸ ਕਾਰਵਾਈ ਵਿੱਚ ਦੁਬਈ ਜਾ ਰਹੇ ਇੱਕ ਯਾਤਰੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਡੀਆਰਆਈ ਨੇ ਉਸ ਯਾਤਰੀ ਤੋਂ 44 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਡੀਆਰਆਈ ਨੇ ਅੰਮ੍ਰਿਤਸਰ ਤੋਂ ਫੜੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਹੁਣ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡੀਆਰਆਈ ਨੂੰ ਪਤਾ ਲੱਗਾ ਹੈ ਕਿ ਪੰਜਾਬ ‘ਚ ਵੱਡੇ ਪੱਧਰ ‘ਤੇ ਵਿਦੇਸ਼ੀ ਕਰੰਸੀ ਦੀ ਤਸਕਰੀ ਹੋ ਰਹੀ ਹੈ। ਜਿਸ ਦੀਆਂ ਤਾਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਨਾਲ ਜੁੜੀਆਂ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h