Punjab Farmers Protest: ਕਿਸਾਨ ਬੁੱਧਵਾਰ ਨੂੰ ਪੰਜਾਬ ‘ਚ ਚੱਕਾ ਜਾਮ ਕਰਨਗੇ। ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ‘ਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਲੋਕਾਂ ਨੂੰ ਹਾਈਵੇਅ ਆਦਿ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਕੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫੀ ਦੇ ਰੋਸ ਵੱਜੋਂ 16 ਨਵੰਬਰ ਨੂੰ ਪੰਜਾਬ ‘ਚ 6 ਜਗ੍ਹਾ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ, ਮਾਨਸਾ, ਤਲਵੰਡੀ ਸਾਬੋ ਸਿਰਫ ਬੀਬੀਆ ਦਾ ਧਰਨਾ ਅਤੇ ਮੁਕੇਰੀਆਂ ਵਿਖੇ ਚੱਕਾ ਜਾਮ ਕੀਤਾ ਜਾਵੇਗਾ।
ਪੁਲਿਸ ਨੇ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ
ਪੁਲਿਸ ਨੇ ਇਨ੍ਹਾਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕਰ ਦਿੱਤੇ ਹਨ। ਕਿਸਾਨ ਆਗੂਆਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h