Petrol-Diesel Price Today: ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਹਨ। ਸਰਕਾਰੀ ਤੇਲ ਕੰਪਨੀਆਂ (Crude Oil Price) ਵੱਲੋਂ ਅੱਜ 19 ਨਵੰਬਰ ਨੂੰ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸਾਰੇ ਮਹਾਨਗਰਾਂ ਤੋਂ ਵੱਖ-ਵੱਖ ਰਾਜਾਂ ਤੱਕ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਇੱਕੋ ਜਿਹੀਆਂ ਹਨ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਗਿਰਾਵਟ ਦੇ ਬਾਅਦ ਵੀ 21 ਮਈ ਤੋਂ ਰਾਸ਼ਟਰੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ (Saturday) ਵੀ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ‘ਤੇ ਬਰਕਰਾਰ ਹੈ। ਪੋਰਟ ਬਲੇਅਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਜਿੱਥੇ ਪੈਟਰੋਲ ਦੀ ਕੀਮਤ 84.10 ਰੁਪਏ ਅਤੇ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ ਹੈ।
ਐਨਸੀਆਰ ਵਿੱਚ ਤੇਲ ਦੀ ਕੀਮਤ
ਦਿੱਲੀ ਦੇ ਨਾਲ ਲੱਗਦੇ ਨੋਇਡਾ ‘ਚ ਪੈਟਰੋਲ ਦੀ ਕੀਮਤ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਗਾਜ਼ੀਆਬਾਦ ਵਿੱਚ ਪੈਟਰੋਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.75 ਰੁਪਏ ਪ੍ਰਤੀ ਲੀਟਰ ‘ਤੇ ਬਰਕਰਾਰ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ ‘ਚ ਪੈਟਰੋਲ ਦੀ ਕੀਮਤ 97.18 ਰੁਪਏ ਅਤੇ ਡੀਜ਼ਲ ਦੀ ਕੀਮਤ 90.05 ਰੁਪਏ ਪ੍ਰਤੀ ਲੀਟਰ ਹੈ।
ਮਹਾਨਗਰਾਂ ਦੀ ਗੱਲ ਕਰੀਏ ਤਾਂ, ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਅਧਿਕਾਰਤ ਵੈੱਬਸਾਈਟ iocl.com ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h