LATAM Airlines Plane Crashes: ਪੇਰੂ ‘ਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੋਂ ਦੇ ਲੀਮਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰਨਵੇਅ ‘ਤੇ ਇੱਕ ਜਹਾਜ਼ ਅੱਗ ਬੁਝਾਊ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ ਤੇ ਜਹਾਜ਼ ਵੀ ਨੁਕਸਾਨਿਆ ਗਿਆ। ਹਾਦਸੇ ਵਿੱਚ ਟਰੱਕ ਵਿੱਚ ਸਵਾਰ ਦੋ ਫਾਇਰ ਕਰਮੀਆਂ ਦੀ ਮੌਤ ਹੋ ਗਈ।
ਸ਼ੁਕਰ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 102 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਇਸ ਖ਼ਤਰਨਾਕ ਘਟਨਾ ਦਾ ਇੱਕ ਖ਼ੌਫ਼ਨਾਕ ਵੀਡੀਓ ਵੀ ਸਾਹਮਣੇ ਆਇਆ ਹੈ।
In PERU 🇵🇪
A #LATAM Airlines plane taking off from Lima's international airport struck a firetruck on the runway and caught fire on Saturday. Authorities said the plane's passengers and crew were all safe, but two firefighters in the truck were killed. #Twitter #latamperu pic.twitter.com/ErXhhwvwZ5— -🇦🇺|🇺🇸- (@KINGDEMANACATOS) November 19, 2022
ਜਾਣਕਾਰੀ ਮੁਤਾਬਕ LATAM ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਲੀਮਾ ਏਅਰਪੋਰਟ ‘ਤੇ ਟੇਕ-ਆਫ ਲਈ ਰਨਵੇਅ ‘ਤੇ ਸੀ। ਜਹਾਜ਼ ਉਡਾਣ ਭਰਨ ਹੀ ਵਾਲਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਵਾਈ ਅੱਡੇ ‘ਤੇ ਉਡਾਣਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ ਅਤੇ ਏਅਰਬੱਸ ਏ320neo ਦੇ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੀ ਦੇਖਭਾਲ ਕੀਤੀ ਜਾ ਰਹੀ ਹੈ।
ਟੱਕਰ ਤੋਂ ਬਾਅਦ ਜਹਾਜ਼ ਨੂੰ ਲੱਗੀ ਅੱਗ
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ LATAM ਏਅਰਲਾਈਨਜ਼ ਦੇ ਜਹਾਜ਼ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਹਾਲਾਂਕਿ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੂਜੇ ਪਾਸੇ ਫਾਇਰ ਡਿਪਾਰਟਮੈਂਟ ਦੇ ਜਨਰਲ ਕਮਾਂਡਰ ਲੁਈਸ ਪੋਂਸ ਨੇ ਕਿਹਾ ਹੈ ਕਿ ਦੋ ਫਾਇਰ ਫਾਈਟਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੈ। ਹਾਦਸੇ ਦੇ ਸਮੇਂ ਜਹਾਜ਼ ਅਤੇ ਟਰੱਕ ਦੋਵੇਂ ਤੇਜ਼ ਰਫਤਾਰ ‘ਚ ਸੀ।
ਰਾਸ਼ਟਰਪਤੀ ਨੇ ਜਤਾਇਆ ਸ਼ੋਕ
ਪੇਰੂ ਦੇ ਰਾਸ਼ਟਰਪਤੀ ਪੇਡਰੋ ਕਾਸਟੀਲੋ ਨੇ ਦੋ ਫਾਇਰਫਾਈਟਰਾਂ ਦੀ ਮੌਤ ‘ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ਆਪਣੇ ਇੱਕ ਟਵੀਟ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ ਹੈ। ਜਾਣਕਾਰੀ ਮੁਤਾਬਕ ਲੀਮਾ ਏਅਰਪੋਰਟ ਤੋਂ ਇਹ ਫਲਾਈਟ ਜੂਲੀਆਕਾ ਸ਼ਹਿਰ ਵੱਲ ਜਾ ਰਹੀ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h