ਲੁਧਿਆਣਾ ਜ਼ਿਲ੍ਹੇ ‘ਚ ਵੀਰਵਾਰ ਨੂੰ ਇੱਕ ਫੈਕਟਰੀ ਦੀ ਇਮਾਰਤ ਢਹਿ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ‘ਚ ਕਈ ਮਜ਼ਦੂਰ ਮਲਬੇ ਹੇਠ ਦੱਬ ਗਏ ਹਨ।ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਕੱਢ ਕੇ ਨਜ਼ਦੀਕੀ ਹਸਪਤਾਲ ਪਹੁੰਚਾਇਆ।
ਦੱਸਣਯੋਗ ਹੈ ਕਿ ਇਸ ਇਮਾਰਤ ‘ਚ ਬੀਤੇ ਸਾਲ ਅੱਗ ਲੱਗ ਗਈ ਸੀ ਜਿਸ ਕਰਕੇ ਪੁਲਿਸ ਪ੍ਰਸ਼ਾਸਨ ਵਲੋਂ ਇਸ ਇਮਾਰਤ ਨੂੰ ਬੰਦ ਕਰ ਦਿੱਤਾ ਗਿਆ ਅਤੇ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲੋਕਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਇਸ ਇਮਾਰਤ ਨੂੰ ਖੋਲ੍ਹਣਾ ਖਤਰੇ ਤੋਂ ਖਾਲੀ ਨਹੀਂ ਹੈ।ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੇ ਨਾਲ ਲੱਗਦੇ ਕਈ ਮਜ਼ਦੂਰਾਂ ਦੇ ਘਰ ਵੀ ਇਸਦੀ ਲਪੇਟ ‘ਚ ਆਏ ਹਨ।ਫਿਲਹਾਲ ਕੋਈ ਵੀ ਜਾਨੀ ਨੁਕਸਾਨ ਦੀ ਖਬਰ ਤੋਂ ਰਾਹਤ ਹੈ।
ਫਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ ਤੇ ਪੁਲਿਸ ਵੀ ਪਹੁੰਚ ਚੁੱਕੀ ਹੈ। ਦਰਅਸਲ ਲੁਧਿਆਣਾ ‘ਚ ਚੀਮਾ ਚੌਂਕ ਨੇੜੇ ਆਰ. ਕੇ. ਰੋਡ ‘ਤੇ ਸਥਿਤ ਇੱਕ 3 ਮੰਜ਼ਿਲਾ ਇਮਾਰਤ ਵੀਰਵਾਰ ਨੂੰ ਡਿਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਇਸ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੁੱਝ ਲੋਕਾਂ ਵੱਲੋਂ ਇਸ ਅੰਦਰ ਕੰਮ ਕੀਤਾ ਜਾ ਰਿਹਾ ਸੀ।