ਸ਼ੁੱਕਰਵਾਰ, ਦਸੰਬਰ 19, 2025 02:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ​​ਕਰਨ ਦਾ ਵਾਅਦਾ ਕਰ ਤਿਮਾਹੀ ਫ਼ੰਡਾਂ ਦੀ ਭੀਖ਼ ਮੰਗ ਰਹੀ ‘ਆਪ’ ਸਰਕਾਰ : ਬਾਜਵਾ

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਪੰਜਾਬ ਦੀ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫ਼ਲ ਰਹਿਣ ਅਤੇ ਸੂਬੇ 'ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਟਕਾਰ ਲਾਈ।

by Bharat Thapa
ਨਵੰਬਰ 20, 2022
in Featured, Featured News, ਪੰਜਾਬ
0

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਪੰਜਾਬ ਦੀ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫ਼ਲ ਰਹਿਣ ਅਤੇ ਸੂਬੇ ‘ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਟਕਾਰ ਲਾਈ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਸੂਬੇ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ​​ਕਰਨ ਦੀ ਬਜਾਏ, ਉਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਇੰਨਾ ਨਾਜ਼ੁਕ ਬਣਾ ਦਿੱਤਾ ਹੈ ਕਿ ਉਹ ਸੂਬੇ ਵਿੱਚ ਜ਼ਰੂਰੀ ਗਤੀਵਿਧੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸਮੇਂ ਫ਼ੰਡਾਂ ਦੀ ਭੀਖ ਮੰਗ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2022-23 ਦੀ ਤੀਜੀ ਤਿਮਾਹੀ (ਅਕਤੂਬਰ ਤੋਂ ਦਸੰਬਰ) ਵਿੱਚ 14,700 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਨੇ ਇਹ ਬਿਆਨ ਦਿੱਤਾ । ਇੱਥੇ ਇਹ ਵੀ ਵਰਨਣਯੋਗ ਹੈ ਕਿ ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕ ਬੋਰਡ ਨੇ ਇਸ ਸਾਲ ਸਤੰਬਰ ਵਿੱਚ ਪੰਜਾਬ ਨੂੰ 150 ਮਿਲੀਅਨ ਅਮਰੀਕੀ ਡਾਲਰ (ਲਗਭਗ 1,200 ਕਰੋੜ ਰੁਪਏ) ਦੇ ਕਰਜ਼ੇ ਨੂੰ ਮਨਜ਼ੂਰੀ ਦਿੱਤੀ ਸੀ ਤਾਂ ਜੋ ਸੂਬੇ ਨੂੰ ਆਪਣੇ ਵਿੱਤੀ ਸਰੋਤਾਂ ਦਾ ਬਿਹਤਰ ਪ੍ਰਬੰਧਨ ਕਰਨ ਅਤੇ ਜਨਤਕ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ।
ਬਾਜਵਾ ਨੇ ਕਿਹਾ, “ਫਰਵਰੀ 2022 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗਰੰਟੀ ਦਿੱਤੀ ਸੀ ਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਬੰਦ ਕਰ ਦੇਣਗੇ, ਜਿਸ ਦੇ ਨਤੀਜੇ ਵਜੋਂ 20,000 ਕਰੋੜ ਦਾ ਮਾਲੀਆ ਪੈਦਾ ਹੋਵੇਗਾ ਜਿਸ ਨਾਲ ਲੋਕਾਂ ਨੂੰ ਫ਼ਾਇਦਾ ਹੋਵੇਗਾ। ਉਸ ਨੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਇਸੇ ਤਰਾਂ ਦੇ ਹੋਰ ਦਾਅਵੇ ਵੀ ਕੀਤੇ ਸਨ। ਉਨ੍ਹਾਂ ਦੇ ਸਾਰੇ ਵਾਅਦੇ ਅਤੇ ਗਾਰੰਟੀ ਸਪਸ਼ਟ ਤੌਰ ‘ਤੇ ਵਿਅਰਥ ਸਾਬਤ ਹੋਈ ਹੈ ਅਤੇ ਸਿਰਫ਼ ਅੱਠ ਮਹੀਨਿਆਂ ਦੇ ਅਰਸੇ ਵਿੱਚ ਸੂਬੇ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ ।
ਸੀਨੀਅਰ ਕਾਂਗਰਸ ਆਗੂ, ਬਾਜਵਾ ਨੇ ਅੱਗੇ ਕਿਹਾ ਕਿ ਇਸ ਦਰ ‘ਤੇ, ‘ਆਪ’ ਸਰਕਾਰ ਆਪਣੇ ਕਾਰਜਕਾਲ ਦੇ ਅੰਤ ਤੱਕ ਸੂਬੇ ‘ਤੇ 2.65 ਲੱਖ ਕਰੋੜ ਦੇ ਕਰਜ਼ੇ ਦਾ ਬੋਝ ਪਾਵੇਗੀ ਜੇਕਰ ਇਹ ਇਸ ਸਮੇਂ ਤੱਕ ਚੱਲੀ। ਹੁਣ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਅਤੇ ਮਾਨ ਨੇ ਬਦਲਾਅ ਦੇ ਨਾਂ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।
ਬਾਜਵਾ ਨੇ ਅੱਗੇ ਕਿਹਾ, “ਸਵੈ-ਪ੍ਰਚਾਰ ‘ਤੇ ਲਾਪਰਵਾਹੀ ਨਾਲ ਕਰੋੜਾਂ ਰੁਪਏ ਖ਼ਰਚਣ, ਕਾਫ਼ਲੇ ਵਿੱਚ ਹੋਰ ਵਾਹਨ ਸ਼ਾਮਲ ਕਰਨ ਅਤੇ ਚੋਣਾਂ ਵਾਲੇ ਸੂਬੇ ਗੁਜਰਾਤ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਵਿੱਤੀ ਸਿਹਤ ਦੀ ਬਿਹਤਰੀ ਲਈ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ।”
ਕਥਿਤ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਘੁਟਾਲੇ ਬਾਰੇ ਬਾਜਵਾ ਨੇ ਕਿਹਾ ਕਿ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਾਰੇ ਉਮੀਦਵਾਰ ਇਸ ਕਥਿਤ ਧੋਖਾਧੜੀ ਵਿੱਚ ਸ਼ਾਮਲ ਨਹੀਂ ਹਨ। ਇਸ ਲਈ ਇਸ ਪ੍ਰੀਖਿਆ ਦੀ ਤਿਆਰੀ ਲਈ ਰਾਤ-ਰਾਤ ਭਰ ਮਿਹਨਤ ਕਰਨ ਵਾਲੇ ਉਮੀਦਵਾਰਾਂ ਨੂੰ ਬਲੀ ਦਾ ਬੱਕਰਾ ਨਹੀਂ ਬਣਾਇਆ ਜਾਣਾ ਚਾਹੀਦਾ। ਇਸੇ ਲਈ ਪੰਜਾਬ ਕਾਂਗਰਸ ਵੱਲੋਂ ਇਸ ਮਾਮਲੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੀ ਡੂੰਘਾਈ ਨਾਲ ਜਾਂਚ ਹੋ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accusedcm mannfinancial healthPratap Bajwapropunjabtvpunjabnewsstate critical
Share241Tweet151Share60

Related Posts

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਕਾਬੂ

ਦਸੰਬਰ 18, 2025

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2025 ਦਾ ਲੇਖਾ-ਜੋਖਾ ਜਾਰੀ

ਦਸੰਬਰ 18, 2025

ਲੰਗਰਾਂ ‘ਚ Single Use Plastic ਵਰਤਣ ‘ਤੇ ਲੱਗੀ ਪਾਬੰਦੀ

ਦਸੰਬਰ 18, 2025

“ਸਾਡੇ ਅੱਜ ਦੇ ਫੈਸਲੇ ਦੀ ਗੂੰਜ ਦਹਾਕਿਆਂ ਤੱਕ ਸੁਣਾਈ ਦੇਵੇਗੀ…,” ਓਮਾਨ ਨਾਲ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ ਕਰਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 18, 2025
Load More

Recent News

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਕਾਬੂ

ਦਸੰਬਰ 18, 2025

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2025 ਦਾ ਲੇਖਾ-ਜੋਖਾ ਜਾਰੀ

ਦਸੰਬਰ 18, 2025

ਲੰਗਰਾਂ ‘ਚ Single Use Plastic ਵਰਤਣ ‘ਤੇ ਲੱਗੀ ਪਾਬੰਦੀ

ਦਸੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.