Milk Price Hike in Delhi: ਆਮ ਜਨਤਾ ਨੂੰ ਮਹਿੰਗਾਈ (Inflation) ਦਾ ਇੱਕ ਹੋਰ ਝਟਕਾ ਲੱਗਾ ਹੈ। ਦੁੱਧ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਇਹ ਕੀਮਤਾਂ ਸੋਮਵਾਰ ਤੋਂ ਲਾਗੂ ਹੋ ਜਾਣਗੀਆਂ। ਮਦਰ ਡੇਅਰੀ (Mother Dairy full cream milk) ਨੇ ਫੁੱਲ ਕਰੀਮ ਦੁੱਧ ਦੀ ਕੀਮਤ 1 ਰੁਪਏ ਪ੍ਰਤੀ ਲੀਟਰ ਵਧਾ ਦਿੱਤੀਆਂ ਹਨ। ਮਦਰ ਡੇਅਰੀ ਮੁਤਾਬਕ ਲਾਗਤ ਵਧਣ ਕਾਰਨ ਇਹ ਵਾਧਾ ਕੀਤਾ ਗਿਆ ਹੈ। ਦਿੱਲੀ-ਐਨਸੀਆਰ (milk in Delhi-NCR) ‘ਚ ਰੋਜ਼ਾਨਾ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਨ ਵਾਲੀ ਮਦਰ ਡੇਅਰੀ ਨੇ ਇਸ ਸਾਲ ਚੌਥੀ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਮਦਰ ਡੇਅਰੀ ਨੇ ਫੁੱਲ ਕਰੀਮ ਵਾਲੇ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਸੀ। ਹੁਣ ਇੱਕ ਲੀਟਰ ਫੁੱਲ ਕਰੀਮ ਦੁੱਧ 64 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਹੁਣ ਟੋਕਨ ਦੁੱਧ 50 ਰੁਪਏ ਪ੍ਰਤੀ ਲੀਟਰ ‘ਤੇ ਮਿਲੇਗਾ।
ਅਜਿਹੇ ‘ਚ ਜਦੋਂ ਲੋਕ ਮਹਿੰਗਾਈ ਦੀ ਮਾਰ ਨਾਲ ਜੂਝ ਰਹੇ ਹਨ, ਦੁੱਧ ਦੀਆਂ ਕੀਮਤਾਂ ‘ਚ ਵਾਧਾ ਘਰ ਦਾ ਬਜਟ ਵਿਗਾੜ ਸਕਦਾ ਹੈ। ਮਦਰ ਡੇਅਰੀ ਰੋਜ਼ਾਨਾ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਦੀ ਹੈ। ਕੀਮਤ ਵਧਾਉਣ ‘ਤੇ ਕੰਪਨੀ ਨੇ ਕਿਹਾ ਹੈ ਕਿ ਲਾਗਤ ਵਧਣ ਤੋਂ ਬਾਅਦ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਗਿਆ। ਕਿਸਾਨਾਂ ਤੋਂ ਮਹਿੰਗਾ ਕੱਚਾ ਦੁੱਧ ਮਿਲਣ ਕਾਰਨ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।
ਅੱਧੇ ਲੀਟਰ ਦੁੱਧ ਦੇ ਪੈਕੇਟ ਦੀ ਕੀਮਤ ‘ਚ ਨਹੀਂ ਕੀਤਾ ਗਿਆ ਵਾਧਾ
ਸੋਮਵਾਰ ਤੋਂ ਫੁੱਲ ਕਰੀਮ ਵਾਲਾ ਦੁੱਧ ਹੁਣ 63 ਰੁਪਏ ਪ੍ਰਤੀ ਲੀਟਰ ਦੀ ਬਜਾਏ 64 ਰੁਪਏ ਪ੍ਰਤੀ ਲੀਟਰ ਮਿਲੇਗਾ। ਦੂਜੇ ਪਾਸੇ ਟੋਕਨ ਦੁੱਧ 48 ਰੁਪਏ ਦੀ ਬਜਾਏ 50 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ। ਮਦਰ ਡੇਅਰੀ ਦੇ ਬੁਲਾਰੇ ਨੇ ਦੱਸਿਆ ਕਿ ਫੁੱਲ ਕਰੀਮ ਵਾਲੇ ਦੁੱਧ ਦੇ ਅੱਧੇ ਲੀਟਰ ਪੈਕੇਟ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h