Counter Intelligence Amritsar: ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (CIA) ਨੇ ਇੱਕ ਇਨਪੁਟ ਤੋਂ ਬਾਅਦ ਰਾਜਸਥਾਨ ਤੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ (smugglers arrest) ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਤਸਕਰਾਂ ਕੋਲੋਂ 91 ਕਰੋੜ ਰੁਪਏ ਦੀ ਹੈਰੋਇਨ ਬਰਾਮਦ (heroin recovered) ਕੀਤੀ ਹੈ। ਦੋਵੇਂ ਤਸਕਰ ਇਸ ਖੇਪ ਨੂੰ ਲੈ ਕੇ ਰਾਜਸਥਾਨ ਪੁੱਜੇ ਸ5ੀ। ਪਰ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਕਿ ਮੁਲਜ਼ਮ ਇਹ ਖੇਪ ਜੰਮੂ-ਕਸ਼ਮੀਰ ਤੋਂ ਲਿਆਏ ਸੀ। ਪੰਜਾਬ ਤੋਂ ਲੰਘ ਕੇ ਮੁਲਜ਼ਮ ਰਾਜਸਥਾਨ ਪਹੁੰਚ ਗਿਆ ਸੀ। ਪਰ ਉਨ੍ਹਾਂ ਦੀ ਸੂਹ ਪੰਜਾਬ ਪੁਲਿਸ ਨੂੰ ਲੱਗ ਗਈ। ਤੁਰੰਤ ਕਾਰਵਾਈ ਕਰਦੇ ਹੋਏ ਸੀਆਈਏ ਦੀ ਟੀਮ ਰਾਜਸਥਾਨ ਵੱਲ ਰਵਾਨਾ ਹੋਈ ਅਤੇ ਮੁਲਜ਼ਮ ਨੂੰ ਫੜ ਲਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁਲਿਸ ਨੇ ਕੁੱਲ 13 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h