Punjab Weather Today, 22 November 2022: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ। ਪੰਜਾਬ ‘ਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸਰਦੀ ਹੁਣ ਲੋਕਾਂ ਨੂੰ ਕੰਬਣ ਲਈ ਮਜਬੂਰ ਕਰ ਰਹੀ ਹੈ। ਸੋਮਵਾਰ ਨੂੰ ਜਲੰਧਰ ਪੰਜਾਬ ‘ਚ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ‘ਤੇ ਆ ਗਿਆ। ਦੱਸ ਦਈਏ ਕਿ ਸੀਜ਼ਨ ‘ਚ ਪਹਿਲੀ ਵਾਰ ਪਾਰਾ ਇੰਨਾ ਹੇਠਾਂ ਆਇਆ ਹੈ।
ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ‘ਚ ਵੀ ਤਾਪਮਾਨ ਹੋਰਨਾਂ ਦਿਨਾਂ ਦੇ ਮੁਕਾਬਲੇ ਘੱਟ ਰਿਹਾ। ਬਠਿੰਡਾ ਵਿੱਚ 6.4 ਡਿਗਰੀ, ਰੋਪੜ ਵਿੱਚ 6.8 ਡਿਗਰੀ ਅਤੇ ਫਰੀਦਕੋਟ ਵਿੱਚ 6.9 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਸ ਤੋਂ ਇਲਾਵਾ ਮੁਕਤਸਰ ‘ਚ 7.9 ਡਿਗਰੀ, ਮੋਗਾ ਅਤੇ ਫਿਰੋਜ਼ਪੁਰ ‘ਚ 8 ਡਿਗਰੀ, ਹੁਸ਼ਿਆਰਪੁਰ ‘ਚ 8.2 ਡਿਗਰੀ, ਗੁਰਦਾਸਪੁਰ ‘ਚ 8.3 ਡਿਗਰੀ, ਅੰਮ੍ਰਿਤਸਰ ‘ਚ 8.4 ਡਿਗਰੀ, ਪਟਿਆਲਾ ‘ਚ 10 ਡਿਗਰੀ ਅਤੇ ਲੁਧਿਆਣਾ ਵਿੱਚ 11.3 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਹੀ ਹਾਲਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਰਿਹਾ।
ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਪੰਜਾਬ ‘ਚ 26 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ। ਕਈ ਥਾਵਾਂ ‘ਤੇ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।
- ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।
- ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
- ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।
- ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਹੈ।
- ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h