ਸਾਲ 2020 ‘ਚ 20 ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ 75,986 ਮਾਮਲੇ ਸਨ, ਜਦਕਿ 20 ਨਵੰਬਰ 2021 ਤੱਕ 70,711 ਮਾਮਲੇ ਸਾਹਮਣੇ ਆਏ ਸਨ, ਜੋ ਇਸ ਸਾਲ ਘੱਟ ਕੇ ਸਿਰਫ 49,775 ਰਹਿ ਗਏ ਹਨ। ਯਾਨੀ ਕਿ ਪਿਛਲੇ ਸਾਲਾਂ ਦੇ ਮੁਕਾਬਲੇ 20.3% ਘੱਟ ਪਰਾਲੀ ਸਾੜੀ ਗਈ ਹੈ।
ਹੁਣ ਝੋਨੇ ਦੀ ਫ਼ਸਲ ਦੀ ਕਟਾਈ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸ ਸਾਲ ਜਾਗਰੂਕਤਾ ਅਤੇ ਯੋਜਨਾਬੰਦੀ ਨੇ ਰਾਜ ਵਿੱਚ ਪਰਾਲੀ ਸਾੜਨ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਮਾਨਯੋਗ ਸਰਕਾਰ ਨੇ ਪਰਾਲੀ ਨੂੰ ‘ਪਰਾਲੀ ਧਨ’ ਵਿੱਚ ਤਬਦੀਲ ਕਰਨ ਲਈ ਵੀ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ, ਜਿਸ ਵਿੱਚ ਪਰਾਲੀ ਤੋਂ ਬਾਲਣ ਬਣਾਉਣਾ ਅਤੇ ਪਰਾਲੀ ਨੂੰ ਕੇਰਲਾ ਨੂੰ ਨਿਰਯਾਤ ਕਰਨਾ ਮੁੱਖ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h