Weight Loss: ਉਹ ਕਹਿੰਦੇ ਹਨ ਕਿ ਜੋ ਵਿਅਕਤੀ ਹਰ ਰੋਜ਼ ਇੱਕ ਸੇਬ ਖਾਂਦਾ ਹੈ, ਉਸ ਨੂੰ ਡਾਕਟਰ ਕੋਲ ਜਾਣ ਦੀ ਜ਼ਰੂਰਤ ਨਹੀਂ ਹੁੰਦੀ। ਸੇਬ ‘ਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ,ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਸੇਬ ਵਜ਼ਨ ਬਰਕਰਾਰ ਰੱਖਣ ‘ਚ ਵੀ ਬਹੁਤ ਮਦਦਗਾਰ ਹੈ। ਆਯੁਰਵੇਦ ਦੇ ਅਨੁਸਾਰ ਇਹ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਂਦਾ ਹੈ।
ਸਵੇਰੇ ਖਾਲੀ ਪੇਟ ਸੇਬ ਖਾਣ ਨਾਲ ਜ਼ਿਆਦਾ ਫਾਇਦਾ ਮਿਲਦਾ ਹੈ। ਜ਼ਿਆਦਾਤਰ ਲੋਕਾਂ ਨੂੰ ਸਵੇਰੇ ਸਭ ਤੋਂ ਪਹਿਲਾਂ ਚਾਹ ਪੀਣ ਦੀ ਆਦਤ ਹੁੰਦੀ ਹੈ। ਅਜਿਹੇ ‘ਚ ਤੁਸੀਂ ਚਾਹੋ ਤਾਂ ਐਪਲ ਟੀ ਬਣਾ ਕੇ ਪੀ ਸਕਦੇ ਹੋ। ਆਓ ਜਾਣਦੇ ਹਾਂ ਸੇਬ ਦੀ ਚਾਹ ਪੀਣ ਦੇ ਕੀ ਫਾਇਦੇ ਹਨ ਅਤੇ ਤੁਸੀਂ ਇਸ ਨੂੰ ਕਿਵੇਂ ਬਣਾ ਸਕਦੇ ਹੋ।
ਭਾਰ ਘਟਾਉਣ ਲਈ ਫਾਇਦੇਮੰਦ- Apple tea ਭਾਰ ਘਟਾਉਣ ਵਿਚ ਬਹੁਤ ਮਦਦ ਕਰਦੀ ਹੈ। ਤੁਸੀਂ ਚਾਹੋ ਤਾਂ ਇਸ ਨੂੰ ਵਰਕਆਊਟ ਕਰਨ ਤੋਂ ਬਾਅਦ ਵੀ ਪੀ ਸਕਦੇ ਹੋ। ਇਸ ਨੂੰ ਪੀਣ ਨਾਲ ਨਾ ਸਿਰਫ ਭਾਰ ਘਟਾਉਣ ‘ਚ ਮਦਦ ਮਿਲੇਗੀ ਸਗੋਂ ਇਸ ਨਾਲ ਤੁਹਾਡੀ ਇਮਿਊਨਿਟੀ ਵੀ ਵਧੇਗੀ। ਸੇਬ ‘ਚ ਫਲੇਵੋਨੋਇਡਸ ਦੀ ਕਾਫੀ ਮਾਤਰਾ ਮੌਜੂਦ ਹੁੰਦੀ ਹੈ ਜੋ ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੀ ਹੈ। ਜਿਨ੍ਹਾਂ ਲੋਕਾਂ ਦੀ ਨਜ਼ਰ ਘੱਟ ਹੈ ਉਨ੍ਹਾਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
ਡਾਇਬਟੀਜ਼ ਨੂੰ ਕੰਟਰੋਲ ਕਰਨ ‘ਚ ਮਦਦਗਾਰ- ਐਪਲ ਟੀ ‘ਚ ਮੌਜੂਦ ਕੁਝ ਅਜਿਹੇ ਪੋਸ਼ਕ ਤੱਤ, ਜੋ ਤੁਹਾਡੇ ਸ਼ੂਗਰ ਲੈਵਲ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦੇ ਹਨ। ਸ਼ੂਗਰ ਰੋਗੀਆਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਨੂੰ ਪੀਣ ਨਾਲ ਕਬਜ਼ ਅਤੇ ਐਸੀਡਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਐਪਲ ਟੀ ਪੀਣ ਨਾਲ ਪਾਚਨ ਕਿਰਿਆ ਵੀ ਠੀਕ ਹੁੰਦੀ ਹੈ।
ਐਪਲ ਟੀ ਬਣਾਉਣ ਦਾ ਤਰੀਕਾ- ਇਸ ਚਾਹ ਨੂੰ ਬਣਾਉਣ ਲਈ ਤੁਹਾਨੂੰ ਸੇਬ, ਨਿੰਬੂ ਦਾ ਰਸ ਅਤੇ ਦਾਲਚੀਨੀ ਪਾਊਡਰ ਦੀ ਲੋੜ ਪਵੇਗੀ। ਇਸ ਨੂੰ ਬਣਾਉਣ ਲਈ ਸਭ ਤੋਂ ਪਹਿਲਾਂ ਸੇਬ ਨੂੰ ਛੋਟੇ-ਛੋਟੇ ਟੁਕੜਿਆਂ ‘ਚ ਕੱਟ ਕੇ ਵੱਖ-ਵੱਖ ਰੱਖ ਲਓ। ਇਸ ਤੋਂ ਬਾਅਦ ਇਕ ਪੈਨ ‘ਚ ਥੋੜ੍ਹਾ ਜਿਹਾ ਪਾਣੀ ਗਰਮ ਕਰੋ ਅਤੇ ਜਦੋਂ ਪਾਣੀ ਕਾਫੀ ਗਰਮ ਹੋ ਜਾਵੇ ,ਤਾਂ ਇਸ ‘ਚ ਦਾਲਚੀਨੀ ਪਾਊਡਰ ਅਤੇ ਸੇਬ ਦੇ ਟੁਕੜੇ ਪਾ ਕੇ ਮੱਧਮ ਗਰਮੀ ‘ਤੇ ਕਰੀਬ 5 ਤੋਂ 7 ਮਿੰਟ ਤੱਕ ਉਬਾਲੋ। ਜਦੋਂ ਪਾਣੀ ਉੱਬਲ ਕੇ ਅੱਧਾ ਰਹਿ ਜਾਵੇ ਤਾਂ ਉਸ ਨੂੰ ਛਾਣ ਕੇ ਉਸ ‘ਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਲਾਓ।
Disclaimer: ਇੱਥੇ ਦਿੱਤੀ ਗਈ ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਤ ਹੈ। ਇਸ ਨੂੰ ਅਪਣਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜ਼ਰੂਰ ਲਓ। Pro Punjab TV ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h