ਪਿਛਲੇ 8 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਆਪਣੇ ਜ਼ਮੀਨੀ ਹੱਕਾਂ ਲਈ ਲੜ ਰਹੇ ਹਨ।ਇਸ ਕਿਸਾਨੀ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀ ਜਾਨ ਦੀ ਕੁਰਬਾਨੀ ਦਿੱਤੀ।ਕੜਾਕੇਦਾਰ ਠੰਡ, ਭਖਦੀ ਗਰਮੀ, ਬਰਸਾਤੀ ਮੌਸਮ ‘ਚ ਵੀ ਕਿਸਾਨ ਉੱਥੇ ਬੈਠੇ ਕੇਂਦਰ ਸਰਕਾਰ ਦੇ ਤਸ਼ੱਦਦ ਝੱਲ ਰਹੇ ਹਨ ਪਰ ਸਰਕਾਰ ਦੀ ਕੰਨ ‘ਤੇ ਜੂੰਅ ਤੱਕ ਨਹੀਂ ਸਰਕ ਰਹੀ।
ਪਰ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਜਿਨ੍ਹਾਂ ਚਿਰ ਸਰਕਾਰ ਇਹ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਨਾਂ੍ਹ ਦਾ ਕਹਿਣਾ ਹੈ ਕਿ ਉਹ ਇੱਥੇ ਇੰਝ ਹੀ ਡਟੇ ਰਹਿਣਗੇ।ਦੱਸਣਯੋਗ ਹੈ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਰੂਪ ‘ਚ ਮਨਾਇਆ ਜਾਂਦਾ ਹੈ।ਦੱਸਣਯੋਗ ਹੈ ਕਿ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ‘ਕਿਸਾਨ ਮਜ਼ਦੂਰ ਆਜ਼ਾਦੀ ਦਿਵਸ ਸੰਗਰਾਮ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ ਬਾਅਦ ਦੇਸ਼ ਭਰ ਦੇ ਕਿਸਾਨ ਇਸ ਦਿਨ ਬਲਾਕ ਅਤੇ ਤਹਿਸੀਲ ਪੱਧਰ ‘ਤੇ ਤਿਰੰਗਾ ਰੈਲੀਆਂ ਕੱਢਣਗੇ।ਹਾਲਾਂਕਿ ਕਿਸਾਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਦਿੱਲੀ ‘ਚ ਦਾਖਲ ਨਹੀਂ ਹੋਣਗੇ।