Shehbaz Sharif announced Pak’s New Army Chief: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਈ ਖ਼ਦਸ਼ਿਆਂ ਅਤੇ ਅਫ਼ਵਾਹਾਂ ਦੇ ਦਰਮਿਆਨ ਜਨਰਲ ਅਸੀਮ ਮੁਨੀਰ ਨੂੰ ਦੇਸ਼ ਦਾ ਅਗਲਾ ਸੈਨਾ ਮੁਖੀ ਚੁਣਿਆ ਹੈ। ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਪੀਐਮ ਨੇ ਆਪਣੇ ਕੋਲ ਮੌਜੂਦ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜਨਰਲ ਮੁਨੀਰ ਨੂੰ ਥਲ ਸੈਨਾ ਦਾ ਮੁਖੀ ਚੁਣਿਆ ਗਿਆ ਹੈ। ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ, ਜੋ 29 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ।
PM of Pakistan Shahbaz Sharif has decided to appoint Lt Gen Sahir Shamshad Mirza as the Chairman of the Joint Chiefs of Staff & Lt Gen Syed Asim Munir as the Chief of the Army Staff: Marriyum Aurangzeb, Pakistan Federal Minister for Information & Broadcasting pic.twitter.com/Wz5plST8lF
— ANI (@ANI) November 24, 2022
ਜਨਰਲ ਮੁਨੀਰ ਤੋਂ ਇਲਾਵਾ ਲੈਫ. ਜਨਰਲ ਸਾਹਿਰ ਸ਼ਮਸ਼ਾਦ ਮਿਰਜ਼ਾ ਨੂੰ ਜੁਆਇੰਟ ਚੀਫ਼ ਆਫ਼ ਸਟਾਫ਼ ਕਮੇਟੀ (ਸੀਜੇਸੀਐਸਸੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਮਰੀਅਮ ਔਰੰਗਜ਼ੇਬ ਮੁਤਾਬਕ ਰਾਸ਼ਟਰਪਤੀ ਆਰਿਫ ਅਲਵੀ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਸਬੰਧਤ ਵੇਰਵੇ ਵੀ ਉਨ੍ਹਾਂ ਨੂੰ ਭੇਜ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h