ਮਾਨਸਾ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਆਪਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ ਅਤੇ ਕੋਈ ਵੀ ਕੰਬਾਇਨ ਨੂੰ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗ਼ੈਰ ਨਾ ਵਰਤਿਆ ਜਾਵੇ।
ਹੁਕਮਾਂ ਵਿਚ ਦੱਸਿਆ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਰਪਨ ਦਾ ਡਰ ਰਹਿੰਦਾ ਹੈ। ਕੰਬਾਇਨਾਂ ਰਾਤ ਸਮੇਂ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ।
ਇਸ ਦੇ ਨਾਲ ਹੀ ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਟੀ ’ਤੇ ਅਸਰ ਪੈਂਦਾ ਹੈ। ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਹੀ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ। ਇਹ ਹੁਕਮ 15 ਦਸੰਬਰ, 2022 ਤੱਕ ਲਾਗੂ ਰਹੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h