Punjab Deputy CM: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 25 ਨਵੰਬਰ ਨੂੰ ਤਲਬ ਕਰ ਲਿਆ ਹੈ।ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਇਸ ਸਬੰਧੀ ਬੀਤੇ ਦਿਨ ਹੀ ਹਰੀ ਝੰਡੀ ਦੇ ਦਿੱਤੀ ਸੀ।
ਸੋਨੀ ਅਜਿਹੇ ਚੌਥੇ ਕਾਂਗਰਸੀ ਨੇਤਾ ਹੋਣਗੇ ਜਿਸ ਨੂੰ ਵਿਜੀਲ਼ੈਂਸ ਸ਼ਿਕੰਜੇ ‘ਚ ਲੈਣ ਲੱਗੀ ਹੈ।
ਸੂਤਰਾਂ ਮੁਤਾਬਕ ਵਿਜੀਲੈਂਸਬਿਊਰੋ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ‘ਤੇ ਓਪੀ ਸੋਨੀ ਨੂੰ ਤਲਬ ਕੀਤਾ ਵਿਜੀਲੈਂਸ ਰੇਂ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ ਤੇ ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ।ਵਿਜੀਲੈਂਸ ਨੇ ਕਾਂਗਰਸੀ ਆਗੂ ਸੋਨੀ ਦੀਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਦਾ ਪੁਲੰਦਾ ਤਿਆਰ ਕੀਤਾ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h