ਸੋਮਵਾਰ, ਨਵੰਬਰ 10, 2025 05:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਬੁੱਢੇ ਨਾਲੇ ਦੀ ਤਰਜ਼ ‘ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ

ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ ‘ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ।

by Gurjeet Kaur
ਨਵੰਬਰ 25, 2022
in ਪੰਜਾਬ
0

Chandigarh: ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ ‘ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਥੋਂ ਦੇ ਦਰਿਆਵਾਂ, ਨਦੀਆਂ ਅਤੇ ਮੌਸਮੀ ਨਾਲਿਆਂ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਸਮੇਂ ਦੀ ਲੋੜ ਹੈ।

ਡਾ. ਨਿੱਜਰ ਨੇ ਡਰੇਨ ਦੀ ਸਫ਼ਾਈ ਲਈ ਗਠਿਤ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਕਮੇਟੀਆਂ ਨਾਲ ਮੀਟਿੰਗ ਦੌਰਾਨ ਤੁੰਗ ਢਾਬ ਡਰੇਨ ਨੂੰ ਸਾਫ਼ ਕਰਨ ਲਈ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤਿੰਨ ਹਿੱਸਿਆਂ ‘ਚ ਵੰਡ ਕੇ ਸਨਅਤੀ, ਡੇਅਰੀ ਅਤੇ ਘਰੇਲੂ ਵੇਸਟ ਨੂੰ ਵੱਖੋ-ਵੱਖ ਟਰੀਟ ਕਰਕੇ ਹੀ ਡਰੇਨ ਦੀ ਸਫ਼ਾਈ ਯਕੀਨੀ ਬਣਾਈ ਜਾ ਸਕਦੀ ਹੈ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਵਿੱਚੋਂ ਲੰਘਦੀ ਕੁੱਲ 20 ਕਿਲੋਮੀਟਰ ਲੰਮੀ ਇਸ ਡਰੇਨ ‘ਚ 39 ਸਨਅਤਾਂ ਮੌਜੂਦ ਹਨ, ਜਿਨ੍ਹਾਂ ਵਿੱਚੋਂ 19 ਪ੍ਰਦੂਸ਼ਤ ਪਾਣੀ ਵਾਲੀਆਂ ਸਨਅਤਾਂ ਹਨ ਅਤੇ ਇਨ੍ਹਾਂ ਦਾ 28 ਐਮ.ਐਲ.ਡੀ. ਸਨਅਤੀ ਵੇਸਟ ਪਾਣੀ ਤੁੰਗ ਡਰੇਨ ਵਿੱਚ ਪੈ ਰਿਹਾ ਹੈ। ਇਸੇ ਤਰ੍ਹਾਂ 17 ਪਿੰਡਾਂ ਦਾ ਘਰੇਲੂ ਸੀਵਰੇਜ ਡਰੇਨ ਵਿੱਚ ਡਿੱਗ ਰਿਹਾ ਹੈ। ਇਸ ਤੋਂ ਇਲਾਵਾ 176 ਡੇਅਰੀਆਂ ‘ਚੋਂ ਪਸ਼ੂਆਂ ਦਾ ਗੋਹਾ ਅਤੇ ਹੋਰ ਰਹਿੰਦ-ਖੂੰਹਦ, ਜੋ ਕਰੀਬ 550 ਕੇ.ਐਲ.ਡੀ. ਬਣਦਾ ਹੈ, ਤੁੰਗ ਡਰੇਨ ਵਿੱਚ ਸੁੱਟਿਆ ਜਾ ਰਿਹਾ ਹੈ।

ਡਾ. ਨਿੱਜਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਹਿਰੀਲੇ ਕੈਮੀਕਲ ਵਾਲੀ ਸਨਅਤੀ ਵੇਸਟ ਨੂੰ ਡਰੇਨ ‘ਚ ਪੈਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਸਨਅਤਾਂ ਦੀ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਨਅਤੀ ਖੇਤਰ ‘ਚ ਲੋੜ ਅਨੁਸਾਰ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਾਏ ਜਾਣ। ਮੰਤਰੀ ਨੇ ਪੰਜਾਬ ਲਘੂ ਉਦਯੋਗ ਤੇ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਨਅਤਾਂ ਲਈ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਤੁਰੰਤ ਜ਼ਮੀਨ ਮੁਹੱਈਆ ਕਰਾਉਣ ਲਈ ਕਾਰਵਾਈ ਅਰੰਭੀ ਜਾਵੇ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚਲ ਰਹੇ ਦੋ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਵਿਸਥਾਰ ਸਬੰਧੀ ਕਾਰਵਾਈ ਅਰੰਭਣ ਲਈ ਵੀ ਕਿਹਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਡੇਅਰੀਆਂ ਦੀ ਵੇਸਟ ਡਰੇਨ ‘ਚ ਪੈਣ ਤੋਂ ਰੋਕਣ ਲਈ ਨਗਰ ਨਿਗਮ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਡੇਅਰੀਆਂ ਤੋਂ ਗੋਹਾ ਤੇ ਹੋਰ ਵੇਸਟ ਇਕੱਤਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਬਾਇਉ-ਗੈਸ ਪਲਾਂਟ ਲਾਉਣ ਲਈ ਤਜਵੀਜ਼ ਵੀ ਬਣਾਈ ਜਾਵੇ ਤਾਂ ਜੋ ਡੇਅਰੀਆਂ ‘ਚੋਂ ਗੋਹਾ ਤੇ ਹੋਰ ਵੇਸਟ ਤੋਂ ਗੈਸ ਪੈਦਾ ਕਰਕੇ ਇਸ ਦੀ ਘਰੇਲੂ ਵਰਤੋਂ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਤੋਂ ਗਿੱਲੇ ਕੂੜੇ ਨੂੰ ਵੀ ਇਸ ਪਲਾਂਟ ਵਿੱਚ ਵਰਤਿਆ ਜਾ ਸਕੇਗਾ। ਡਾ. ਨਿੱਜਰ ਨੇ ਪਿੰਡਾਂ ਦੀ ਸੀਵਰੇਜ ਨੂੰ ਡਰੇਨ ‘ਚ ਪੈਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਪਾਬੰਦ ਕੀਤਾ।

ਮੰਤਰੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਡਰੇਨ ਵਿੱਚ ਸਾਫ਼ ਪਾਣੀ ਛੱਡਣ ਲਈ ਛੇਤੀ ਤੋਂ ਛੇਤੀ ਤਜਵੀਜ਼ ਦੇਣ ਦੇ ਨਿਰਦੇਸ਼ ਦਿੰਦਿਆਂ ਆਖਿਆ ਕਿ ਇਹ ਵਿਧੀ ਡਰੇਨ ਦੀ ਸਫ਼ਾਈ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਨੂੰ ਡਰੇਨ ਦੇ ਸਫ਼ਾਈ ਸਬੰਧੀ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਮੁਕਾਮੀ ਲੋੜਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਸਭਾ ਮੈਂਬਰ ਗੁੁਰਜੀਤ ਸਿੰਘ ਔਜਲਾ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਵਿਭਾਗ ਦੇ ਸਕੱਤਰ ਸ੍ਰੀ ਵਿਵੇਕ ਪ੍ਰਤਾਪ, ਪੀ.ਐਮ.ਆਈ.ਡੀ.ਸੀ. ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ, ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਹੋਰ ਅਧਿਕਾਰੀ ਵੀ ਮੌਜੂਦ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Buddha Nullah projectprepare rejuvenation projectpro punjab tvpunjab governmentpunjabi newsTung Dhab drain
Share203Tweet127Share51

Related Posts

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ : ਸੰਜੀਵ ਅਰੋੜਾ

ਨਵੰਬਰ 10, 2025

ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

ਨਵੰਬਰ 10, 2025

ਸਮਰਾਲਾ ਦੇ ਕਬੱਡੀ ਖਿਡਾਰੀ ਦੇ ਕਤਲ ਕਾਂਡ ਮਾਮਲੇ ‘ਚ ਸਾਰੇ ਮੁਲਜ਼ਮ ਕਾਬੂ

ਨਵੰਬਰ 10, 2025

ਇਕੱਲੀ ਯੂਨੀਵਰਸਿਟੀ ਹੀ ਨਹੀਂ, ਚੰਡੀਗੜ੍ਹ ਵੀ ਸਾਡਾ, ਉਹ ਵੀ ਲੈਣਾ : ਬਲਬੀਰ ਰਾਜੇਵਾਲ

ਨਵੰਬਰ 10, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025
Load More

Recent News

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ : ਸੰਜੀਵ ਅਰੋੜਾ

ਨਵੰਬਰ 10, 2025

ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

ਨਵੰਬਰ 10, 2025

ਸਮਰਾਲਾ ਦੇ ਕਬੱਡੀ ਖਿਡਾਰੀ ਦੇ ਕਤਲ ਕਾਂਡ ਮਾਮਲੇ ‘ਚ ਸਾਰੇ ਮੁਲਜ਼ਮ ਕਾਬੂ

ਨਵੰਬਰ 10, 2025

ਇਕੱਲੀ ਯੂਨੀਵਰਸਿਟੀ ਹੀ ਨਹੀਂ, ਚੰਡੀਗੜ੍ਹ ਵੀ ਸਾਡਾ, ਉਹ ਵੀ ਲੈਣਾ : ਬਲਬੀਰ ਰਾਜੇਵਾਲ

ਨਵੰਬਰ 10, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.