Chandigarh: ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ (Dasuha Mall Patwari Arrested) ਲਖਬੀਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ‘ਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ (Girdawar Tejinder Singh Goldi) ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h