IND- PAK BORDER: ਭਾਰਤ ਦੀ ਪੰਜਾਬ ਸਰਹੱਦ ‘ਤੇ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਬੀਐਸਐਫ ਦੇ ਜਵਾਨਾਂ ਨੇ ਬੀਤੀ ਰਾਤ ਪਠਾਨਕੋਟ ਅਤੇ ਅੰਮ੍ਰਿਤਸਰ ਸੈਕਟਰ ਵਿੱਚ ਤਿੰਨ ਥਾਵਾਂ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਪਠਾਨਕੋਟ ਸਰਹੱਦ ‘ਤੇ ਬੀਐਸਐਫ ਦੀ 121 ਬਟਾਲੀਅਨ ਵੱਲੋਂ ਪਾਕਿਸਤਾਨ ਦੀ ਜਲਾਲਾ ਚੌਕੀ ਫਰੀਪੁਰ ਦੇ ਸਾਹਮਣੇ ਘੁਸਪੈਠੀਆਂ ਨੂੰ ਦੇਖਿਆ ਗਿਆ। ਬੀਐਸਐਫ ਜਵਾਨਾਂ ਦੀ ਗੋਲੀਬਾਰੀ ਤੋਂ ਬਾਅਦ ਘੁਸਪੈਠੀਏ ਪਾਕਿਸਤਾਨ ਦੀ ਸਰਹੱਦ ਵੱਲ ਭੱਜ ਗਏ।
ਇਸ ਦੇ ਨਾਲ ਹੀ ਰਾਤ ਕਰੀਬ 10 ਵਜੇ ਅੰਮ੍ਰਿਤਸਰ ਦੀ ਸਰਹੱਦੀ ਚੌਕੀ ਦਾਓਕ ਵਿਖੇ ਇਕ ਡਰੋਨ ਦੇਖਿਆ ਗਿਆ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਮਾਰ ਸੁੱਟਿਆ। ਇਸ ਤੋਂ ਇਲਾਵਾ ਰਾਤ ਸਮੇਂ ਅੰਮ੍ਰਿਤਸਰ ਦੀ ਪੰਜਗਰਾਈ ਸਰਹੱਦੀ ਚੌਕੀ ‘ਤੇ ਵੀ ਡਰੋਨ ਦੀ ਗਤੀਵਿਧੀ ਦੇਖੀ ਗਈ, ਜਿਸ ‘ਤੇ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ।
ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਇਨ੍ਹਾਂ ਤਿੰਨਾਂ ਇਲਾਕਿਆਂ ਵਿੱਚ ਬੀਐਸਐਫ ਦੇ ਜਵਾਨ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਮੌਸਮ ‘ਚ ਬਦਲਾਅ ਕਾਰਨ ਰਾਤ ਨੂੰ ਕਈ ਥਾਵਾਂ ‘ਤੇ ਧੁੰਦ ਪੈਣ ਕਾਰਨ ਵਿਜ਼ੀਬਿਲਟੀ ਘੱਟ ਸੀ, ਇਸ ਲਈ ਖੋਜ ਜਾਰੀ ਹੈ।
ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸੁਰੱਖਿਆ ਬਲਾਂ ਨੇ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ। ਅੱਤਵਾਦੀ 17 ਨਵੰਬਰ ਦੀ ਰਾਤ ਕਰੀਬ 11 ਵਜੇ ਨੌਸ਼ਹਿਰਾ ਸੈਕਟਰ ‘ਚ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਸਰਹੱਦ ਅੰਦਰ ਦਾਖਲ ਹੁੰਦੇ ਹੀ ਜਵਾਨਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ ਪਰ ਉਹ ਆਤਮ ਸਮਰਪਣ ਕਰਨ ਦੀ ਬਜਾਏ ਵਾਪਸ ਭੱਜਣ ਲੱਗੇ। ਫਿਰ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੀ ਲਾਸ਼ 19 ਨਵੰਬਰ ਨੂੰ ਮਿਲੀ ਸੀ। ਉਸ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h