PM Modi on Constitution Day: ਸੁਪਰੀਮ ਕੋਰਟ (Supreme Court) ‘ਚ ਸੰਵਿਧਾਨ ਦਿਵਸ ਸਮਾਰੋਹ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਦਾ ਸੰਵਿਧਾਨ (Constitution of India) ਹੀ ਉਸਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਨੂੰ ਬਹਿਸਾਂ ਅਤੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਪੀਐਮ ਮੋਦੀ ਨੇ ਕਿਹਾ, “ਸੰਵਿਧਾਨ ਦੇਸ਼ ਦੀ ਤਰੱਕੀ ਨੂੰ ਚਲਾਉਣ ਵਾਲੀ ਸਭ ਤੋਂ ਵੱਡੀ ਤਾਕਤ ਹੈ। ਸਾਡੇ ਸੰਵਿਧਾਨ ਦੀ ਭਾਵਨਾ ਯੁਵਾ ਕੇਂਦਰਿਤ ਹੈ। ਮੈਂ ਸਰਕਾਰੀ ਸੰਸਥਾਵਾਂ ਅਤੇ ਨਿਆਂਪਾਲਿਕਾ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਡੇ ਨੌਜਵਾਨਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕੋਸ਼ਿਸ਼ ਕਰਨ।”
ਸ਼ਨੀਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ, ਸੁਪਰੀਮ ਕੋਰਟ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਮੌਜੂਦਗੀ ਵਿੱਚ ਸੰਵਿਧਾਨ ਦਿਵਸ ਦੇ ਜਸ਼ਨ ਮਨਾਉਣ ਲਈ ਚਾਰ ਡਿਜੀਟਲ ਅਦਾਲਤੀ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। 1949 ਵਿੱਚ ਸੰਵਿਧਾਨ ਸਭਾ ਦੁਆਰਾ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ 2015 ਤੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਆਪਣੇ ਭਾਸ਼ਣ ਦੌਰਾਨ ਮੋਦੀ ਨੇ ਕੀ ਕਿਹਾ, ਜਾਣੋ:-
ਪ੍ਰਧਾਨ ਮੰਤਰੀ ਮੋਦੀ- ਦੁਨੀਆ ਉਮੀਦ ਭਰੀਆਂ ਨਜ਼ਰਾਂ ਨਾਲ ਸਾਡੇ ਵੱਲ ਦੇਖ ਰਹੀ
ਸੰਵਿਧਾਨ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਭਾਰਤ ਦਾ ਅੰਤਰਰਾਸ਼ਟਰੀ ਅਕਸ ਮਜ਼ਬੂਤ ਹੋਇਆ ਹੈ। ਦੁਨੀਆ ਆਸ ਭਰੀਆਂ ਨਜ਼ਰਾਂ ਨਾਲ ਸਾਡੇ ਵੱਲ ਦੇਖ ਰਹੀ ਹੈ। ਜਿਸ ਦੇਸ਼ ਨੂੰ ਤੋੜਣ ਦੀ ਗੱਲ ਕਹੀ ਜਾਂਦੀ ਸੀ, ਅੱਜ ਉਹ ਪੂਰੀ ਸਮਰੱਥਾ ਨਾਲ ਅੱਗੇ ਵੱਧ ਰਿਹਾ ਹੈ। ਇਸ ਪਿੱਛੇ ਸਾਡੀ ਸਭ ਤੋਂ ਵੱਡੀ ਤਾਕਤ ‘ਸਾਡਾ ਸੰਵਿਧਾਨ’ ਹੈ।
Addressing a programme on Constitution Day at the Supreme Court. https://t.co/pcTGKhucYc
— Narendra Modi (@narendramodi) November 26, 2022
PM ਮੋਦੀ ਨੇ 26/11 ਹਮਲੇ ਨੂੰ ਕੀਤਾ ਯਾਦ
ਪੀਐਮ ਮੋਦੀ ਨੇ ਆਪਣੇ ਸੰਬੋਧਨ ‘ਚ ਮੁੰਬਈ 26/11 ਦੇ ਹਮਲੇ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ, ਅੱਜ 26/11 ਦੇ ਅੱਤਵਾਦੀ ਹਮਲੇ ਦਾ ਦਿਨ ਵੀ ਹੈ। ਅੱਜ ਤੋਂ 14 ਸਾਲ ਪਹਿਲਾਂ ਜਦੋਂ ਭਾਰਤ ਆਪਣੇ ਸੰਵਿਧਾਨ ਦਾ ਤਿਉਹਾਰ ਮਨਾ ਰਿਹਾ ਸੀ, ਉਸੇ ਦਿਨ ਮਨੁੱਖਤਾ ਦੇ ਦੁਸ਼ਮਣਾਂ ਨੇ ਦੇਸ਼ ‘ਤੇ ਸਭ ਤੋਂ ਵੱਡਾ ਅੱਤਵਾਦੀ ਹਮਲਾ ਕੀਤਾ ਸੀ। ਮੈਂ ਇਸ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
ਕਾਨੂੰਨਾਂ ਨੂੰ ਸਰਲ ਬਣਾਇਆ ਜਾ ਰਿਹਾ- ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ, ‘ਭਾਰਤੀ ਸੰਵਿਧਾਨ ਵਿੱਚ ਦੇਸ਼ ਦੀ ਸੱਭਿਆਚਾਰਕ ਅਤੇ ਨੈਤਿਕ ਭਾਵਨਾ ਸ਼ਾਮਲ ਹੈ। ਅੱਜ ਆਮ ਆਦਮੀ ਲਈ ਕਾਨੂੰਨਾਂ ਨੂੰ ਸਰਲ ਬਣਾਇਆ ਜਾ ਰਿਹਾ ਹੈ। ਲੋਕਾਂ ਨੂੰ ਸਮੇਂ ਸਿਰ ਨਿਆਂ ਮਿਲਣ ਨੂੰ ਯਕੀਨੀ ਬਣਾਉਣ ਲਈ ਸਾਡੀ ਨਿਆਂ ਪ੍ਰਣਾਲੀ ਕਈ ਕਦਮ ਚੁੱਕ ਰਹੀ ਹੈ। ਮੈਂ ਇਨ੍ਹਾਂ ਯਤਨਾਂ ਲਈ ਸਾਰਿਆਂ ਨੂੰ ਵਧਾਈ ਦਿੰਦਾ ਹਾਂ।
ਕਦੋਂ ਮਨਾਇਆ ਜਾਣ ਲੱਗਿਆ ‘ਸੰਵਿਧਾਨ ਦਿਵਸ’
ਦੱਸ ਦੇਈਏ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ (Constituent Assembly) ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਸੀ। ਇਸ ਮੌਕੇ ‘ਤੇ ਹਰ ਸਾਲ 26 ਨਵੰਬਰ ਨੂੰ ‘ਸੰਵਿਧਾਨ ਦਿਵਸ’ ਮਨਾਇਆ ਜਾਂਦਾ ਹੈ।
ਦੇਸ਼ ਵਿੱਚ ਸੰਵਿਧਾਨ ਦਿਵਸ ਮਨਾਉਣ ਦੀ ਸ਼ੁਰੂਆਤ 2015 ਵਿੱਚ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ਵਿੱਚ ਪਹਿਲਕਦਮੀ ਕੀਤੀ ਗਈ ਸੀ। ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਜਿਨ੍ਹਾਂ ਪਹਿਲਕਦਮੀਆਂ ਨੂੰ ਲਾਂਚ ਕਰਨਗੇ, ਉਨ੍ਹਾਂ ਵਿੱਚ ‘ਵਰਚੁਅਲ ਜਸਟਿਸ ਕਲਾਕ’, ‘ਜਸਟਿਸ ਮੋਬਾਈਲ ਐਪ 2.0’, ਡਿਜੀਟਲ ਕੋਰਟਸ ਅਤੇ ‘ਸਤ੍ਰੀਵਾਸ’ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h