ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੇ ਟੀਵੀ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆ ਬੀਤੇ 20 ਸਾਲ ਦੀਆਂ ਪ੍ਰਾਪਤੀਆਂ ਨੂੰ ਜਾਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਤਾਲਿਬਾਨ ਹਮਲਿਆਂ ਦੇ ਬਾਵਜੂਦ ਰਾਇ-ਮਸ਼ਵਰੇ ਚੱਲ ਰਹੇ ਹਨ। ਤਾਲਿਬਾਨ ਵੱਲੋਂ ਦੇਸ਼ ਦੇ ਮੁੱਖ ਖੇਤਰਾਂ ’ਤੇ ਕਬਜ਼ੇ ਬਾਅਦ ਇਹ ਰਾਸ਼ਟਰਪਤੀ ਦੀ ਪਹਿਲੀ ਜਨਤਕ ਟਿੱਪਣੀ ਹੈ।