Martyrdom day of Sri Guru Teg Bahadur Sahib: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takhat Sahib) ਤੋਂ ਗੁਰਦੁਆਰਾ ਗੁਰੂ ਕੇ ਮਹਿਲ (Gurdwara Gur ke mehal) ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri guru Granth Sahib ji) ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri harmandir Sahib) ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੇ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ।
ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h