ਪਿੰਡ ਬਲੇਰ ਵਿਖੇ 60 ਦੇ ਕਰੀਬ ਪਾਕਿਸਤਾਨੀ ਗੁਬਾਰੇ ਮਿਲਣ ਦੀ ਖ਼ਬਰ ਹੈ । ਮੌਕੇ ’ਤੇ ਪੁੱਜੇ ਉਪ ਪੁਲਸ ਕਪਤਾਨ ਡੀ. ਐੱਸ. ਪੀ. ਲਖਬੀਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੁਬਾਰੇ ਨੰਬਰਦਾਰ ਕਰਤਾਰ ਸਿੰਘ ਦੇ ਖੇਤਾਂ ਨੇੜਿਓਂ ਬਰਾਮਦ ਹੋਏ ਹਨ। ਜਿਨ੍ਹਾਂ ਬਾਰੇ ਪਤਾ ਲੱਗਣ ’ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਗੁਬਾਰੇ ਪਾਕਿਸਤਾਨ ਤੋਂ ਆਏ ਹਨ ਜਿਨ੍ਹਾਂ ਉੱਪਰ 14 ਅਗਸਤ ਮੁਬਾਰਕ ਅਤੇ ਦਿਲ-ਦਿਲ ਪਾਕਿਸਤਾਨ ਲਿੱਖਿਆ ਹੋਇਆ ਹੈ ਪਰ ਫਿਰ ਵੀ ਇਨ੍ਹਾਂ ਗੁਬਾਰਿਆਂ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਗੁਬਾਰੇ ਪਾਕਿਸਤਾਨ ਜਾਂ ਭਾਰਤ ਵਾਲੇ ਪਾਸੇ ’ਤੇ ਕਿਸ ਦਿਸ਼ਾ ਤੋਂ ਆਏ ਹਨ ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦੇ ਪੁਲਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ।