ਐਤਵਾਰ, ਫਰਵਰੀ 1, 2026 02:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਦਲ ਸਰਕਾਰ ਦੇ ਕਾਰਜਕਾਲ ਸਮੇਂ 32 ਕਰੋੜ ਦੀ ਕੰਡਿਆਲੀ ਤਾਰ ਤੋਂ ਪਾਰ ਖ੍ਰੀਦੀ 700 ਏਕੜ ਜ਼ਮੀਨ ਦੀ ਹੋਵੇਗੀ ਜਾਂਚ: ਮੰਤਰੀ ਧਾਲੀਵਾਲ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਉਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਰੀਦ ਕੀਤੀ ਗਈ 700 ਏਕੜ ਜਮੀਨ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ

by Gurjeet Kaur
ਨਵੰਬਰ 27, 2022
in ਪੰਜਾਬ
0

AAP Minister Kuldeep Dhaliwal: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਉਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਰੀਦ ਕੀਤੀ ਗਈ 700 ਏਕੜ ਜਮੀਨ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸੰਨ 2008 ਵਿੱਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜਮੀਨ ਦੀ ਜਾਂਚ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸੰਨ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਦੇ ਹਿਸਾਬ ਇਹ ਜਮੀਨ ਖਰੀਦੀ। ਬੀ ਐਸ ਐਫ ਦੀ ਆਗਿਆ ਤੋਂ ਬਿਨਾ ਤੁਸੀਂ ਜਮੀਨ ਵਿੱਚ ਦਾਖਲ ਤੱਕ ਨਹੀਂ ਹੋ ਸਕਦੇ ਅਤੇ ਉਸ ਵੇਲੇ ਕਿਸ ‘ਸਕੀਮ’ ਤਹਿਤ ਇਹ ਜਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ।

ਅੱਜ ਉਕਤ ਜਮੀਨ ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖੀ ਹੁੰਦੇ ਸ ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਤਿੰਨੇ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਤੇ ਅਜਿਹੀ ਜਮੀਨ ਮਹਿੰਗੇ ਭਾਅ ਖਰੀਦ ਲੈਣ?

ਉਨ੍ਹਾਂ ਕਿਹਾ ਕਿ ਇਸ ਜਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਿਲ ਹੈ, ਦੀ ਖਰੀਦ ਉਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜਮੀਨ ਬੰਜਰ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ ਐਸ ਐਫ ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ।

Tags: AAP Minister Kuldeep Dhaliwalakali dalformer CM Parkash Singh Badalpro punjab tvpunjab governmentpunjabi news
Share243Tweet152Share61

Related Posts

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਜਨਵਰੀ 31, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026
Load More

Recent News

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਟੁੱਟਣ ਵਾਲੀ ਹੈ 75 ਸਾਲ ਪੁਰਾਣੀ ਪਰੰਪਰਾ; ਵਿੱਤ ਮੰਤਰੀ ਦੀ ਇਹ ‘ਨਵੀਂ ਯੋਜਨਾ’ ਬਦਲ ਦੇਵੇਗੀ ਦੇਸ਼ ਦੀ ਤਸਵੀਰ !

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.