ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ‘ਚ ਹੈ।ਦੱਸ ਦੇਈਏ ਕਿ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਵਲੋਂ ਤਲਾਸ਼ੀ ਦੌਰਾਨ ਪੰਜ ਕੈਦੀਆਂ ਤੇ ਹਵਾਲਾਤੀਆਂ ਤੋਂ 10 ਪੁੜੀਆਂ ਬੀੜੀਆਂ ਦੇ ਬਰਾਮਦ ਹੋਏ ਹਨ।
ਪੁਲਿਸ ਨੇ ਜੇਲ੍ਹ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੀ ਸ਼ਿਕਾਇਤ ਤੇ ਕੈਦੀਆਂ ਤੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਜੇਲ੍ਹ ‘ਚ ਸੁਰੱਖਿਆ ਨੂੰ ਲੈ ਕੇ ਪ੍ਰਬੰਧਾਂ ਨੂੰ ਲੈ ਕੇ ਕਿਤੇ ਨਾ ਕਿਤੇ ਪੰਜਾਬ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।
ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚੋਂ ਲਗਾਤਾਰ ਮੋਬਾਇਲ ਤੇ ਨਸ਼ੀਲੇ ਪਦਾਰਥ ਮਿਲ ਰਹੇ ਹਨ।ਜੇਲ੍ਹਾਂ ‘ਚੋਂ ਨਸ਼ਾ ਤੇ ਮੋਬਾਇਲ ਮਿਲਣ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h