ਇੱਕ ਪਾਸੇ ਸਰਕਾਰ ਵੱਲੋਂ ਜਿਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਜਾ ਰਿਹਾ ਹੈ ਉਥੇ ਹੀ ਦੂਸਰੇ ਪਾਸੇ ਪੜ੍ਹੇ ਲਿਖੇ ਵਰਗ ਵੱਲੋਂ ਸ਼ਰੇਆਮ ਸਰਕਾਰ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਬਠਿੰਡਾ ਦੇ ਬਾਦਲ ਰੋਡ ‘ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਚ ਕੈਂਪਸ ਦੇ ਨੇੜੇ ਹਜ਼ਾਰਾਂ ਦੀ ਗਿਣਤੀ ਦੇ ਵਿਚ ਲੱਗੇ ਓਏ ਬੂਟੇ ਅਤੇ ਜੀਵ-ਜੰਤੂ ਅੱਗ ਦੀ ਭੇਟ ਚੜ੍ਹ ਗਏ। ਇਹ ਅੱਗ ਕਿਸ ਨੇ ਅਤੇ ਕਿਉਂ ਲਗਵਾਈ ਇਹ ਗੱਲ ਹਾਲੇ ਤੱਕ ਸਾਹਮਣੇ ਨਹੀ ਆਈ ਪਰ ਇਸ ਕਾਰਨ ਲੱਗੇ ਹੋਏ ਕਈ ਕਈ ਸਾਲ ਪੁਰਾਣੇ ਦਰੱਖਤ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਅਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਇਨ੍ਹਾਂ ਦਰਖਤਾਂ ਦੇ ਪੱਤੇ ਤੱਕ ਝੁਲਸ ਗਏ ਹਨ। ਇਸਦੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿਚ ਇਨ੍ਹਾਂ ਦਰੱਖ਼ਤਾਂ ਦੇ ਨੇੜੇ-ਤੇੜੇ ਰਹਿ ਰਹੇ ਜੀਵ ਜੰਤੂ ਇਸ ਅੱਗ ਦੀ ਲਪੇਟ ਵਿਚ ਆਉਣ ਦਾ ਖ਼ਦਸ਼ਾ ਪੈਦਾ ਹੋ ਗਿਆ। ਉਧਰ ਇਸ ਮਾਮਲੇ ਸੰਬੰਧੀ ਜਦੋਂ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਗੱਲਬਾਤ ਕਰਨਗੇ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਸਬੰਧੀ ਆਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਕਰਨਾ ਬਹੁਤ ਹੀ ਮੰਦਭਾਗਾ ਹੈ ਇਸ ਨੂੰ ਬਚਾਉਣਾ ਹੈ ਵਿਅਕਤੀ ਦਾ ਫਰਜ਼ ਹੈ ਇਸ ਤਰ੍ਹਾਂ ਅੱਗ ਲਗਾ ਕੇ ਦਰੱਖਤਾਂ ਨੂੰ ਸਜ਼ਾ ਦੇਣਾ ਬਹੁਤ ਗਲਤ ਹੈ ਅਤੇ ਇਸ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ
ਉਧਰ ਇਸ ਘਟਨਾ ਦਾ ਪਤਾ ਚਲਦਿਆਂ ਹੀ ਵੱਖ ਵੱਖ ਸਮਾਜ ਸੇਵੀਆਂ ਨਾਲ ਸਬੰਧਤ ਲੋਕਾਂ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰ ਰਹੀ ਹੈ ਉਥੇ ਹੀ ਪੜ੍ਹੇ ਲਿਖੇ ਵਰਗ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਜਾਣਾ ਬਹੁਤ ਹੀ ਮੰਦਭਾਗਾ ਹੈ ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਵੱਲੋਂ ਯੂਨੀਵਰਸਿਟ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਵਿਚ ਵਾਤਾਵਰਨ ਨੂੰ ਖਰਾਬ ਕਰਨ ਵਾਲੇ ਵਿਅਕਤੀਆਂ ਨੂੰ ਨਹੀਂ ਬਖਸ਼ਿਆ ਜਾਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h