ਫਿਰੋਜ਼ਪੁਰ: ਪੰਜਾਬ ‘ਚ ਪੁਲਿਸ (Punjab Police) ਵੱਲੋਂ ਅਸਲਾ ਲਾਇਸੈਂਸਾਂ (arms licenses) ਦੀ ਦੁਰਵਰਤੋਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ (Ferozepur) ਵਿੱਚ 666 ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਨ੍ਹਾਂ ‘ਚ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਖ਼ਿਲਾਫ਼ ਜਾਂ ਤਾਂ ਐਫਆਈਆਰ ਦਰਜ ਕੀਤੀ ਗਈ ਹੈ ਜਾਂ ਜਿਨ੍ਹਾਂ ਦੇ ਹਥਿਆਰ ਮਲਖਾਨੇ ਵਿੱਚ ਜਮ੍ਹਾਂ ਕਰਵਾਏ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਕੰਵਰਦੀਪ ਕੌਰ (SSP Kanwardeep Kaur) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21,430 ਅਸਲਾ ਲਾਇਸੈਂਸ ਧਾਰਕ ਹਨ ਅਤੇ ਪੁਲੀਸ ਵੱਲੋਂ ਹੁਣ ਤੱਕ 7,258 ਲਾਇਸੈਂਸ ਸਕੈਨ ਕੀਤੇ ਜਾ ਚੁੱਕੇ ਹਨ ਅਤੇ 666 ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹੁਣ ਤੱਕ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਹੋਰ ‘ਤੇ ਨਫਰਤ ਭਰੇ ਭਾਸ਼ਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ।
ਡੀਸੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਜੀਰਾ ਸਬ ਡਿਵੀਜ਼ਨ ਦੇ ਪਿੰਡ ਮਨਸੂਰਵਾਲਾ ਵਿੱਚ ਈਥਾਨੌਲ ਪਲਾਂਟ ਦੇ ਸਾਹਮਣੇ ਬੈਠੇ 21 ਵਿਅਕਤੀਆਂ ਦੇ ਅਸਲਾ ਲਾਇਸੈਂਸ ਮੁਅੱਤਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਕੇਸਾਂ ਵਿੱਚ ਲਾਇਸੈਂਸ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 326 ਅਜਿਹੇ ਕੇਸਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਮਾਲਖਾਨਾ ਵਿੱਚ ਹਥਿਆਰ ਜਮ੍ਹਾਂ ਕਰਵਾਏ ਗਏ ਹਨ ਜਾਂ ਲੰਬੇ ਸਮੇਂ ਤੋਂ ਅਸਲਾ ਡੀਲਰ ਕੋਲ ਪਏ ਸਨ ਅਤੇ ਇਨ੍ਹਾਂ ਮਾਮਲਿਆਂ ਵਿੱਚ ਲੋਕਾਂ ਨੂੰ ਨੋਟਿਸ ਦਿੱਤੇ ਗਏ ਹਨ।
ਪੰਜਾਬ ‘ਚ ਲਗਪਗ 3.45 ਲੱਖ ਅਸਲਾ ਲਾਇਸੈਂਸ
ਆਈਜੀ ਸੁਖਚੈਨ ਸਿੰਘ ਗਿੱਲ ਨੇ ਹਾਲ ਹੀ ਵਿੱਚ ਸਪੱਸ਼ਟ ਕੀਤਾ ਹੈ ਕਿ ਹਥਿਆਰ ਰੱਖਣ ਦੀ ਇਜਾਜ਼ਤ ਸਵੈ-ਰੱਖਿਆ ਲਈ ਹੈ ਪਰ ਵਡਿਆਈ ਲਈ ਨਹੀਂ। ਗਿੱਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 3.45 ਲੱਖ ਅਸਲਾ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ, ਪਰ ਨਵੇਂ ਲਾਇਸੈਂਸ ਲੋੜ ਦੇ ਆਧਾਰ ‘ਤੇ ਹੀ ਜਾਰੀ ਕੀਤੇ ਜਾਣਗੇ।
ਗਿੱਲ ਨੇ ਦੱਸਿਆ ਕਿ ਪੁਲੀਸ ਅਸਲਾ ਐਕਟ ਤਹਿਤ ਹਥਿਆਰਾਂ ਦੀ ਪੜਤਾਲ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਵੇਗੀ। ਆਈਜੀ ਨੇ ਕਿਹਾ ਕਿ ਅਜਿਹੇ ਬਹੁਤ ਸਾਰੇ ਲਾਇਸੈਂਸ ਰੱਦ ਕੀਤੇ ਗਏ ਹਨ ਜਿੱਥੇ 2019 ਵਿੱਚ ਆਰਮਜ਼ ਐਕਟ ਵਿੱਚ ਸੋਧ ਤੋਂ ਬਾਅਦ ਇੱਕ ਸਾਲ ਦੇ ਅੰਦਰ ਲਾਇਸੰਸਧਾਰਕ ਤੀਜਾ ਜਾਂ ਚੌਥਾ ਅਸਲਾ ਲਾਇਸੈਂਸ ‘ਤੇ ਜਮ੍ਹਾ ਕਰਵਾਉਣ ਵਿੱਚ ਅਸਫਲ ਰਿਹਾ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h