ISRO Scientist Recruitment 2022: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਸਾਇੰਟਿਸਟ/ਇੰਜੀਨੀਅਰ (ਇਲੈਕਟ੍ਰਾਨਿਕ/ਮਕੈਨੀਕਲ/ਕੰਪਿਊਟਰ ਸਾਇੰਸ) ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ISRO ਸਾਇੰਟਿਸਟ ਭਰਤੀ ਲਈ ਅਪਲਾਈ ਕਰਨ ਦੇ ਇੱਛੁਕ ਉਮੀਦਵਾਰ 19 ਦਸੰਬਰ ਤੱਕ ਆਨਲਾਈਨ ਮੋਡ ਰਾਹੀਂ ਅਪਲਾਈ ਕਰ ਸਕਦੇ ਹਨ।
ਦੱਸ ਦੇਈਏ ਕਿ 29 ਨਵੰਬਰ ਤੋਂ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ ਨੋਟੀਫਿਕੇਸ਼ਨ ਵਿੱਚ ਅਰਜ਼ੀ, ਚੋਣ ਅਤੇ ਭਰਤੀ ਨਾਲ ਸਬੰਧਤ ਪੂਰੀ ਜਾਣਕਾਰੀ ਦੀ ਜਾਂਚ ਕਰ ਸਕਦੇ ਹਨ।
ਇਹ ਹਨ ਮਹੱਤਵਪੂਰਨ ਤਾਰੀਖਾਂ
ਆਨਲਾਈਨ ਅਰਜ਼ੀ ਦੀ ਸ਼ੁਰੂਆਤੀ ਮਿਤੀ – 29 ਨਵੰਬਰ 2022
ਆਨਲਾਈਨ ਅਰਜ਼ੀ ਦੀ ਆਖਰੀ ਮਿਤੀ – 19 ਦਸੰਬਰ 2022
ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ – 17 ਦਸੰਬਰ 2022
ਕੌਣ ਕਰ ਸਕਦੈ ਅਪਲਾਈ
ਘੱਟੋ-ਘੱਟ 65% ਅੰਕਾਂ ਵਾਲੇ BE/BTech ਡਿਗਰੀ ਧਾਰਕ ਇਸਰੋ ਵਿਗਿਆਨੀ ਭਰਤੀ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ, ਉਮੀਦਵਾਰ ਲਈ ਗੇਟ 2021 ਜਾਂ ਗੇਟ 2022 ਦਾ ਵੈਧ ਸਕੋਰਕਾਰਡ ਹੋਣਾ ਵੀ ਜ਼ਰੂਰੀ ਹੈ। ਬਿਨੈ ਕਰਨ ਲਈ ਵੱਧ ਤੋਂ ਵੱਧ ਉਮਰ ਸੀਮਾ 28 ਸਾਲ ਹੈ, ਜਿਸ ਵਿੱਚ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੀ ਛੋਟ ਦਿੱਤੀ ਜਾਵੇਗੀ।
ਐਪਲੀਕੇਸ਼ਨ ਫੀਸ
ਉਮੀਦਵਾਰਾਂ ਨੂੰ ਕੁੱਲ 68 ਅਸਾਮੀਆਂ ਲਈ ਭਰਤੀ ਕੀਤਾ ਜਾਣਾ ਹੈ, ਜਿਸ ਵਿੱਚ ਇਲੈਕਟ੍ਰੋਨਿਕਸ ਦੀਆਂ 21 ਅਸਾਮੀਆਂ, ਮਕੈਨੀਕਲ ਦੀਆਂ 33 ਅਸਾਮੀਆਂ ਅਤੇ ਕੰਪਿਊਟਰ ਸਾਇੰਸ ਦੀਆਂ 14 ਅਸਾਮੀਆਂ ਸ਼ਾਮਲ ਹਨ। ਉਮੀਦਵਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਲਈ ਅਰਜ਼ੀ ਫੀਸ 250 ਰੁਪਏ ਹੈ। ਕਿਸੇ ਵੀ ਹੋਰ ਜਾਣਕਾਰੀ ਲਈ, ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖ ਸਕਦੇ ਹਨ।
ਅਧਿਕਾਰਤ ਸੂਚਨਾ ਦੇਖਣ ਲਈ ਇੱਥੇ ਕਲਿੱਕ ਕਰੋ
ਇਹ ਵੀ ਪੜ੍ਹੋ: Blood Pressure: ਲੋਅ ਬਲੱਡ ਪ੍ਰੈਸ਼ਰ ਨੂੰ ਘਰ ‘ਚ ਇਹ ਦੇਸੀ ਨੁਸਖ਼ੇ ਅਪਣਾ ਇੰਝ ਕਰ ਸਕਦੇ ਹੋ ਤੁਰੰਤ ਨਾਰਮਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h