ਮੰਗਲਵਾਰ, ਜੁਲਾਈ 29, 2025 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਲੋਕਾਂ ਨੂੰ ਏਡਜ਼ ਨਾਲ ਸਬੰਧਤ ਭੇਦਭਾਵ ਮਿਟਾਉਣਾ ਚਾਹੀਦਾ: ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ 1 ਦਸੰਬਰ ਨੂੰ ਦੁਨੀਆਂ ਭਰ ਵਿੱਚ ਹਰ ਸਾਲ ਇਕ ਨਵੇਂ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦਾ ਉਦੇਸ਼ ਹੈ : “ Equalize (ਸਮਾਨਤਾ)”।

by ਮਨਵੀਰ ਰੰਧਾਵਾ
ਦਸੰਬਰ 1, 2022
in ਸਿਹਤ, ਪੰਜਾਬ
0

ਮੋਹਾਲੀ: ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (Punjab State AIDS Control Society) ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ 1 ਦਸੰਬਰ ਨੂੰ ਦੁਨੀਆਂ ਭਰ ਵਿੱਚ ਹਰ ਸਾਲ ਇਕ ਨਵੇਂ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦਾ ਉਦੇਸ਼ ਹੈ : “ Equalize (ਸਮਾਨਤਾ)”। ਹਰ ਕਿਸੇ ਨੂੰ ਸਮਾਨਤਾ ਨਾਲ ਜ਼ਿੰਦਗੀ ਬਤੀਤ ਕਰਨ ਦਾ ਅਧਿਕਾਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਅਸਮਾਨਤਾਵਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ, ਜੋ ਏਡਜ਼ ਨੂੰ ਰੋਕਣ ਵਿੱਚ ਔਕੜਾਂ ਪੈਦਾ ਕਰਦੀਆਂ ਹਨ।

ਜੌੜਾਮਾਜਰਾ ਨੇ ਦੱਸਿਆ ਕਿ ਐਚ.ਆਈ.ਵੀ. ਇੱਕ ਅਜਿਹਾ ਵਾਇਰਸ ਹੈ, ਜੋ ਆਮ ਲੋਕਾਂ ਨੂੰ ਉਸ ਸਮੇਂ ਤੱਕ ਪ੍ਰਭਾਵਿਤ ਨਹੀਂ ਕਰਦਾ, ਜਦੋਂ ਤੱਕ ਕੋਈ ਵਿਅਕਤੀ ਵਾਇਰਸ ਗ੍ਰਸਤ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਂਦਾ। ਭਾਰਤ ਵਿੱਚ ਐਚ.ਆਈ.ਵੀ. ਦਾ ਪਹਿਲਾ ਕੇਸ 1986 ਵਿੱਚ ਆਇਆ ਸੀ ਅਤੇ ਉਸ ਸਮੇਂ ਕੋਈ ਵੀ ਇਹ ਨਹੀਂ ਸੋਚ ਸਕਦਾ ਸੀ ਕਿ ਇਹ ਬਿਮਾਰੀ ਦੁਨੀਆਂ ਲਈ ਇੱਕ ਵੱਡੀ ਸਮੱਸਿਆ ਬਣ ਜਾਵੇਗੀ। ਅੱਜ ਇਹ ਬਿਮਾਰੀ ਐਚ.ਆਈ.ਵੀ. ਵਾਇਰਸ ਨਾਲ ਗ੍ਰਸਤ ਮਰੀਜਾਂ ਲਈ ਪਰੇਸ਼ਾਨੀ ਤਾਂ ਹੈ ਹੀ, ਇਸ ਦੇ ਨਾਲ ਨਾਲ ਸਮਾਜਿਕ ਅਤੇ ਆਰਥਿਕ ਸਮੱਸਿਆ ਨੂੰ ਵੀ ਵਧਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਭਾਰਤ ਵਿੱਚ 24 ਲੱਖ 1 ਹਜ਼ਾਰ ਦੇ ਲਗਭਗ ਐਚ.ਆਈ.ਵੀ. ਦੇ ਮਰੀਜ਼ ਹਨ। ਪੰਜਾਬ ਵਿੱਚ 89 ਹਜ਼ਾਰ 979 ਐਚ.ਆਈ.ਵੀ ਪਾਜ਼ੀਟਿਵ ਕੇਸ ਰਜਿਸਟਰ ਹੋਏ, ਜਿਨ੍ਹਾਂ ਨੂੰ ਏ.ਆਰ.ਟੀ. ਨਾਲ ਜੋੜ ਕੇ ਦਵਾਈ ਸ਼ੁਰੂ ਕੀਤੀ ਗਈ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 6057 ਸਰਕਾਰੀ ਸਕੂਲਾਂ ਅਤੇ 700 ਕਾਲਜਾਂ ਵਿੱਚ 14-24 ਸਾਲ ਦੀ ਨੌਜਵਾਨ ਪੀੜੀ ਲਈ ਐਚ.ਆਈ. ਵੀ ਦੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਨਾਲ ਨਾਲ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ। ਐਚ.ਆਈ.ਵੀ ਗ੍ਰਸਤ ਲੋਕਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਦੁਆਰਾ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਅਤ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ।

ਚੇਤਨ ਜੌੜਾਮਾਜਰਾ ਨੇ ਦੱਸਿਆ ਕਿ ਮਰੀਜਾਂ ਦੇ ਮੁਫ਼ਤ ਟੈਸਟ ਤੇ ਸਲਾਹ ਲਈ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿੱਚ 1069 ਇੰਨਟੀਗ੍ਰੇਟਿਡ ਕਾਊਸਲਿੰਗ ਟੈਸਟਿੰਗ ਸੈਂਟਰ (ਆਈ.ਸੀ.ਟੀ.ਸੀ) ਚਲਾਏ ਜਾ ਰਹੇ ਹਨ। ਜਾਂਚ ਵਿੱਚ ਪਾਜੀਟਿਵ ਆਏ ਮਰੀਜਾਂ ਦੇ ਮੁਫ਼ਤ ਇਲਾਜ ਲਈ ਪੰਜਾਬ ਵਿੱਚ 19 ਐਂਟੀਰੀਟਰੋਵਾਇਰਲ ਥੈਰੇਪੀ (ਏ.ਆਰ.ਟੀ) ਸੈਂਟਰ ਚਲਾਏ ਜਾ ਰਹੇ ਹਨ। ਐਚ.ਆਈ.ਵੀ. ਗ੍ਰਸਤ ਵਿਅਕਤੀ ਲਗਾਤਾਰ ਨਿਯਮਿਤ ਢੰਗ ਨਾਲ ਦਵਾਈਆਂ ਲੈ ਕੇ ਲੰਬੀ ਜਿੰਦਗੀ ਬਤੀਤ ਕਰ ਸਕਦਾ ਹੈ।

ਜ਼ਿਆਦਾ ਜ਼ੋਖ਼ਿਮ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 64 ਟਾਰਗੈਟਿਡ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਨ੍ਹਾਂ ਦੇ ਨਾਲ ਨਾਲ ਟੀਕੇ ਨਾਲ ਨਸ਼ਾ ਕਰਨ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 41 ਓ.ਐਸ.ਟੀ. ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਸੈਟਰਾਂ ਵਿੱਚ ਟੀਕੇ ਨਾਲ ਨਸ਼ਾ ਲੈਣ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਪੰਜਾਬ ਵਿੱਚ ਸੁਰੱਖਿਅਤ ਖੂਨ ਲਈ 161 ਬਲੱਡ ਸੈਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦਾਨ ਕੀਤੇ ਹੋਏ ਖ਼ੂਨ ਦਾ ਬਾਕੀ ਟੈਸਟਾਂ ਦੇ ਨਾਲ ਐਚ.ਆਈ.ਵੀ ਦਾ ਟੈਸਟ ਵੀ ਕੀਤਾ ਜਾਂਦਾ ਹੈ ਤਾਂ ਜੋ ਖ਼ੂਨ ਰਾਹੀਂ ਐਚ.ਆਈ.ਵੀ. ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ।

ਰਾਜ ਵਿੱਚ 31 ਐਸ.ਟੀ.ਆਈ./ਆਰ.ਟੀ.ਆਈ ਕਲੀਨਿਕ (ਸੁਰੱਖਿਆ ਕੇਂਦਰ) ਚਲਾਏ ਜਾ ਰਹੇ ਹਨ। ਕਿਉਂਕਿ ਗੁਪਤ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਐਚ.ਆਈ.ਵੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਐਸ.ਟੀ.ਆਈ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗੁਪਤ ਰੋਗੀਆਂ ਨੂੰ ਐਚ.ਆਈ.ਵੀ. ਹੋਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਮਿਆਰੀ ਸਿਹਤ ਸੇਵਾਵਾਂ ਲਈ ਵੱਡੇ ਪੱਧਰ ’ਤੇ ਯਤਨ ਜਾਰੀ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan Singh Jauramajrapro punjab tvPunjab GovernementPunjab Health Ministerpunjab newsPunjab State AIDS Control SocietyWorld AIDS Day
Share206Tweet129Share52

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025
Load More

Recent News

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.