Petrol-Diesel Price: ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਸ਼ੁੱਕਰਵਾਰ ਨੂੰ ਕੱਚੇ ਤੇਲ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਬ੍ਰੈਂਟ ਕਰੂਡ ਦੀ ਕੀਮਤ 0.12 ਡਾਲਰ ਜਾਂ 0.14 ਫੀਸਦੀ ਡਿੱਗ ਕੇ 86.76 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈ ਹੈ। WTI ਕਰੂਡ ਦੀ ਕੀਮਤ 0.13 ਡਾਲਰ ਜਾਂ 0.13 ਫੀਸਦੀ ਡਿੱਗ ਕੇ 81.09 ਡਾਲਰ ਪ੍ਰਤੀ ਬੈਰਲ ‘ਤੇ ਆ ਗਈ।
ਪਿਛਲੇ ਕੁਝ ਸਮੇਂ ਤੋਂ ਕੱਚੇ ਤੇਲ ‘ਚ ਗਿਰਾਵਟ ਜਾਂ ਵਾਧੇ ਦਾ ਅਸਰ ਭਾਰਤੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਨਜ਼ਰ ਨਹੀਂ ਆ ਰਿਹਾ ਹੈ। ਅੱਜ ਵੱਡੇ ਮਹਾਨਗਰਾਂ ‘ਚ ਕੀਮਤਾਂ ਸਥਿਰ ਰਹੀਆਂ, ਜਦਕਿ ਕੁਝ ਸ਼ਹਿਰਾਂ ‘ਚ ਆਵਾਜਾਈ ਅਤੇ ਹੋਰ ਕਾਰਨਾਂ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੁਝ ਬਦਲਾਅ ਹੋਇਆ ਹੈ।
ਦਿੱਲੀ, ਮੁੰਬਈ ਸਮੇਤ ਪ੍ਰਮੁੱਖ ਮਹਾਨਗਰਾਂ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿੱਚ ਮਿਲ ਰਿਹਾ ਹੈ। ਕੋਲਕਾਤਾ ‘ਚ ਇਕ ਲੀਟਰ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h