ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਮੁੱਖ ਦੋਸ਼ੀ ਤੇ ਮਾਸਟਰਮਾਈਂਡ ਗੋਲਡੀ ਬਰਾੜ ਖਿਲਾਫ ਭਾਰਤ ਸਰਕਾਰ ਵੱਲੋਂ ਰੈੱਡ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਕੈਲੀਫਾਰਨੀਆਂ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਕਿੰਨਾ ਸਮਾਂ ਲੱਗੇਗਾ ਇਸ ਬਾਰੇ ਪ੍ਰੋ-ਪੰਜਾਬ ਦੇ ਪੱਤਰਕਾਰ ਗਗਨਦੀਪ ਸਿੰਘ ਵੱਲੋਂ ਸਾਬਕਾ ਡਿਪਲੋਮੈਟ ਤੇ ਸੁਨਹਿਰਾ ਪੰਜਾਬ ਪਾਰਟੀ ਦੇ ਪ੍ਰਧਾਨ ਕੇਸੀ ਸਿੰਘ ਨਾਲ ਗੱਲ ਬਾਤ ਕੀਤੀ ਗਈ। ਗੱਲਬਾਤ ਕਰਦਿਆਂ ਸਾਬਕਾ ਡਿਪਲੋਮੈਟ ਨੇ ਸਿਡੀਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇ ਕਰ ਸਰਕਾਰਾਂ ਇਹ ਗਲਤੀਆਂ ਨਹੀਂ ਕਰਨਗੀਆਂ ਤਾਂ ਗੋਲਡੀ ਬਰਾੜ ਨੂੰ ਆਸਾਨੀ ਨਾਲ ਭਾਰਤ ਲਿਆਇਆ ਜਾ ਸਕਦਾ ਹੈ।
ਹੋਰ ਜਾਣਕਾਰੀ ਲਈ ਦੇਖੋ ਵੀਡੀਓ
ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਅਮਰੀਕਾ ਇਸ ‘ਚ ਕੋਈ ਦੱਖਲ ਦੇਵੇਗਾ। ਇਸ ਤੋਂ ਪਹਿਲਾਂ ਵੀ ਅਮਰੀਕਾ ਨੇ ਅੱਤਵਾਦ ਨਾਲ ਜੁੜੇ ਕਈਆਂ ਨੂੰ ਉਨ੍ਹਾਂ ਦੇ ਦੇਸ਼ ਡਿਪੋਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕਿ ਗੋਲਡੀ ਨੂੰ ਡਿਪੋਟ ਕਰਨਾ ਹੈ ਕਿ ਨਹੀਂ ਇਹ ਫੈਸਲਾ ਕੈਲੀਫੋਰਨੀਆਂ ਸਰਕਾਰ ਨਹੀਂ ਕਰੇਗੀ। ਇਸਦਾ ਫੈਸਲਾ ਅਮਰੀਕਾ ਦੇ ਪਰੈਸੀਡੈਂਟ ਜੋ ਬਾਈਡੇਨ ਦੇ ਹੱਥ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h