ਬੁੱਧਵਾਰ, ਅਪ੍ਰੈਲ 8, 2026 06:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ

ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ।

by Bharat Thapa
ਦਸੰਬਰ 3, 2022
in ਪੰਜਾਬ
0

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਉਣ ਵਾਸਤੇ ਯਤਨਸ਼ੀਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।

ਇਸ ਪ੍ਰੋਗਰਾਮ ਦਾ ਦਿਲਚਸਪ ਪਹਿਲੂ ਇਹ ਰਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ ਵੀ ਕੀਤਾ।

ਬੈਂਸ ਮੁਤਾਬਕ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਨ੍ਹਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ।

ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਮੁਤਾਬਕ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ।

ਕੈਬਨਿਟ ਮੰਤਰੀ ਹਰਜੋਤ ਸਿੰੰਘ ਬੈਂਸ ਨੇ ਖੁਦ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ। ਜਾਣਕਾਰ ਸੂਤਰਾਂ ਅਨੁਸਾਰ ਬੈਂਸ ਨੇ ਇਸ ਮੁਹਿੰਮ ਦੇ ਟੀਚੇ ਅਤੇ ਗਾਈਡਲਾਈਨਜ ਆਪ ਤਿਆਰ ਕੀਤੇ ਹਨ। ਹੋਰ ਤਾਂ ਹੋਰ ਇਸ ਮੁਹਿੰਮ ਦਾ ਲੋਗੋ ਵੀ ਉਹਨਾਂ ਆਪ ਡਿਜਾਈਨ ਕਰਵਾਇਆ ਹੈ।ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਦੀ ਇਸ ਗੱਲੋਂ ਵੀ ਤਾਰੀਫ ਹੋ ਰਹੀ ਹੈ ਕਿ ਉਹ ਰੁਤਬੇ ਦਾ ਰੋਅਬ ਵਰਤਣ ਦੀ ਬਜਾਇ ਕੰਮ ਸੱਭਿਆਚਾਰ ਪੈਦਾ ਕਰਨ ਦੇ ਮੰਤਵ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮੋਟੀਵੇਟਰ ਦੇ ਤੌਰ ਤੇ ਕੰਮ ਕਰ ਰਹੇ ਹਨ ਜਿਸਦੇ ਆਉਣ ਵਾਲੇ ਸਮੇਂ ਵਿੱਚ ਹਾਂ-ਪੱਖੀ ਨਤੀਜੇ ਮਿਲਣ ਦੀ ਪੂਰੀ ਉਮੀਦ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainslatest newspro punjab tvpunjabi news
Share218Tweet137Share55

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.