Punjabi Youth Died in Canada: ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰੋਜ਼ੀ ਰੋਟੀ ਲਈ ਨੌਜਵਾਨ ਕੁੜੀਆਂ-ਮੁੰਡੇ ਵਿਦੇਸ਼ਾਂ ‘ਚ ਜਾਂਦੇ ਰਹਿੰਦੇ ਹਨ। ਪੰਜਾਬ ਤੋਂ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧੇਰੇ ਰੁਝਾਨ ਹੈ। ਪੰਜਾਬੀ ਨੌਜਵਾਨਾਂ ਦਾ ਵਧੇਰੇ ਰੁਝਾਨ ਕੈਨੇਡਾ-ਅਮਰੀਕਾ ਵੱਲ ਹੈ। ਇਸ ਦੇ ਨਾਲ ਹੀ ਵਿਦੇਸ਼ੀ ਧਰਤੀ ਤੋਂ ਅਕਸਰ ਹੀ ਰੂਹ ਕੰਬਾਉਣ ਵਾਲੀਆਂ ਖ਼ਬਰਾਂ ਵੀ ਆਉਂਦੀਆਂ ਹਨ।
ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਕੈਨੇਡਾ ਗਏ ਨੌਜਵਾਨ ਦੀ ਮੌਤ ਦਾ ਹੈ। ਦੱਸ ਦਈਏ ਕਿ ਕੈਨੇਡਾ ‘ਚ ਰੋਜ਼ੀ ਰੋਟੀ ਕਮਾਉਣ ਗਏ ਅੰਮ੍ਰਿਤਸਰ ਦੇ ਨੌਜਵਾਨ ਤਰਨਵੀਰ ਸਿੰਘ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ। ਜਦੋਂ ਇਸ ਖ਼ਬਰ ਬਾਰੇ ਤਰਨਬੀਰ ਦੇ ਘਰ ਪਤਾ ਲੱਗਿਆ ਤਾਂ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਤਰਨਵੀਰ ਦੀ ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਰਿਵਾਰ ਤਰਨਬੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕਰ ਰਿਹਾ ਹੈ।
ਤਰਨਵੀਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਫੋਨ ‘ਤੇ ਮਿਲੀ। ਉਨ੍ਹਾਂ ਦੱਸਿਆਂ ਕਿ ਫਿਰ ਉਨ੍ਹਾਂ ਨੇ ਖੁਦ ਕੈਨੇਡਾ ਫੋਨ ਕੀਤਾ ਅਤੇ ਪਤਾ ਲੱਗਿਆ ਕਿ ਉਹ ਰਾਤ ਆਕੇ ਸੁੱਤਾ ਤੇ ਸਵੇਰੇ ਉਸ ਦੇ ਮੂੰਹ ਚੋਂ ਖੂਨ ਨਿਕਲਿਆਂ ਹੋਇਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ।
ਉਨ੍ਹਾਂ ਕਿਹਾ ਕਿ ਕੈਨਡਾ ਦੀ ਪੁਲਿਸ ਦਾ ਫੋਨ ਵੀ ਆਇਆ ਹੈ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਥੇ ਹੀ ਪਰਿਵਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨ ਆਪਣੇ ਘਰ ਛੱਡਕੇ ਵਿਦੇਸ਼ਾਂ ‘ਚ ਨਾ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h