ਨੌਜਵਾਨ ਪੀੜ੍ਹੀ ‘ਚ ਬੱਚਿਆਂ ਨੂੰ ਸਿੱਖੀ ਨਾਲ ਜੁੜੇ ਅਤੇ ਮਾਲਵੇ ਵਿਚ ਸਿੱਖੀ ਪ੍ਰਚਾਰ ਨੂੰ ਹੋਰ ਤੇਜ ਕਰਨ ਲਈ ਵੱਡੀ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ, ਜਿਸਨੂੰ ਲੈ ਕੇ ਅੱਜ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਤਖਤ ਸ੍ਰੀ ਦਮਦਮਾ ਸਾਹਿਬ ਜੌਨ ਇੰਚਾਰਜ ਅਤੇ ਸਿੱਖ ਪ੍ਰਚਾਰਕ ਗ੍ਰੰਥੀ ਸਿੰਘ ਨੇ ਸ਼ਿਰਕਤ ਕੀਤੀ, ਮੀਟਿੰਗ ਵਿੱਚ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਕੀਤੇ ਜਾਣ ਦਾ ਐਲਾਨ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਕੌਮੀ ਦਸਤਾਰ-ਬੰਦੀ ਸਮਾਗਮ ਦੀ ਸਫ਼ਲਤਾ ਤੋਂ ਬਾਅਦ ਹੁਣ ਮਾਲਵੇ ਦੀ ਇਤਿਹਾਸਕ ਧਰਤੀ ਦਮਦਮਾ ਸਾਹਿਬ ਵਿਖੇ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਤਖਤ ਸਾਹਿਬ ਜੋਨ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਮੌਜੂਦ ਰਹੇ, ਮੀਟਿੰਗ ਵਿਚ ਸਿੱਖੀ ਪ੍ਰਚਾਰ ਤੇ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ, ਸਿੰਘਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ 5 ਫਰਵਰੀ ਨੂੰ ਕੌਮੀ ਦਸਤਾਰਬੰਦੀ ਦਿਵਸ ਦਮਦਮਾ ਸਾਹਿਬ ਵਿਖੇ ਕੀਤਾ ਜਾਵੇਗਾ, ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਮਾਗਮ ਕੀਤੇ ਜਾ ਰਹੇ ਹਨ, ਸਿੰਘ ਸਾਹਿਬ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ,ਹਰਿਆਣਾ,ਰਾਜਸਥਾਨ ਉਸ ਦੀਆਂ ਸਾਰੀਆਂ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ ਨੂੰ ਪ੍ਰਮੋਟ ਕਰਨ ਵਿੱਚ ਲੱਗੀਆਂ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h