2006 Mika Singh and Rakhi Sawant’ ‘Kissing’ Case: ਸਿੰਰ ਮੀਕਾ ਸਿੰਘ ਵਲੋਂ ਰਾਖੀ ਸਾਵੰਤ ਨੂੰ ਜ਼ਬਰਦਸਤੀ ਚੁੰਮਣ ਦੇ ਮਾਮਲੇ ਵਿੱਚ ਕਈ ਸਾਲਾਂ ਤੋਂ ਕਾਨੂੰਨੀ ਵਿਵਾਦ ਵਿੱਚ ਉਲਝਿਆ ਹੋਇਆ ਸੀ। ਹੁਣ ਆਖਿਰਕਾਰ ਇਸ ਮਾਮਲੇ ‘ਤੇ ਬੰਬੇ ਹਾਈ ਕੋਰਟ ਦਾ ਫੈਸਲਾ ਆ ਗਿਆ ਹੈ, ਜਿਸ ‘ਚ ਮੀਕਾ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਸਾਲ 2006 ਵਿੱਚ ਦਰਜ ਹੋਏ ਇਸ ਕੇਸ ਨੂੰ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਖਾਰਜ ਕਰ ਦਿੱਤਾ ਹੈ।
ਕੇਸ ਦਾ ਨਿਪਟਾਰਾ ਅਦਾਲਤ ਤੋਂ ਬਾਹਰ
ਜਸਟਿਸ ਏ. ਐੱਸ. ਗਡਕਰੀ ਅਤੇ ਜਸਟਿਸ ਐੱਸ. ਜੀ, ਡਿਗੇ ਦੀ ਬੈਂਚ ਨੇ ਰਾਖੀ ਦੇ ਹਲਫਨਾਮੇ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਐਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਹੈ। ਰਾਖੀ ਨੇ ਇਸ ਹਲਫਨਾਮੇ ‘ਚ ਕਿਹਾ ਸੀ ਕਿ ਉਸ ਨੇ ਅਤੇ ਮੀਕਾ ਸਿੰਘ ਨੇ ਇਸ ਮਾਮਲੇ ਨੂੰ ਅਦਾਲਤ ਦੇ ਬਾਹਰ ਸ਼ਾਂਤੀਪੂਰਨ ਤਰੀਕੇ ਨਾਲ ਸੁਲਝਾ ਲਿਆ ਹੈ।
2006 ਦਾ ਹੈ ਇਹ ਕਿੱਸਿੰਗ ਮਾਮਲਾ
ਦੱਸ ਦੇਈਏ ਕਿ ਇਹ ਐਫਆਈਆਰ 11 ਜੂਨ 2006 ਨੂੰ ਦਰਜ ਕੀਤੀ ਗਈ ਸੀ ਕਿਉਂਕਿ ਇਸ ਤੋਂ ਪਹਿਲਾਂ ਮੀਕਾ ਨੇ ਇੱਥੇ ਇੱਕ ਰੈਸਟੋਰੈਂਟ ਵਿੱਚ ਆਪਣੀ ਜਨਮਦਿਨ ਪਾਰਟੀ ਵਿੱਚ ਰਾਖੀ ਨੂੰ ਕਥਿਤ ਤੌਰ ‘ਤੇ ਕਿੱਸ ਕੀਤਾ ਸੀ। ਇਸ ਘਟਨਾ ਤੋਂ ਬਾਅਦ ਮੀਕਾ ਸਿੰਘ ‘ਤੇ ਆਈਪੀਸੀ ਦੀਆਂ ਧਾਰਾਵਾਂ 354 (ਛੇੜਛਾੜ) ਅਤੇ 323 (ਕੁੱਟਮਾਰ) ਲਗਾਈਆਂ ਗਈਆਂ ਸੀ। ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਇਸ ਪਾਰਟੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਵਾਇਰਲ ਹੋਈਆਂ ਸੀ।
ਜਿਸ ਤੋਂ ਬਾਅਦ ਇਸ ਸਾਲ ਅਪ੍ਰੈਲ ‘ਚ ਮੀਕਾ ਨੇ ਐੱਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰਨ ਦੀ ਅਪੀਲ ਕਰਦੇ ਹੋਏ ਹਾਈਕੋਰਟ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਰਾਖੀ ਦੇ ਹਲਫ਼ਨਾਮੇ ਦਾ ਨੋਟਿਸ ਲਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਉਸਨੇ ਅਤੇ ਮੀਕਾ ਨੇ “ਨੇਕ ਭਾਵਨਾ ਨਾਲ ਸਾਰੇ ਮਤਭੇਦਾਂ ਨੂੰ ਸੁਲਝਾ ਲਿਆ ਹੈ ਤੇ ਮਹਿਸੂਸ ਕੀਤਾ ਹੈ ਕਿ ਸਾਰਾ ਵਿਵਾਦ ਉਨ੍ਹਾਂ ਦੀ ਗਲਤਫਹਿਮੀ ਤੋਂ ਪੈਦਾ ਹੋਇਆ ਸੀ”। ਇਸ ਤੋਂ ਬਾਅਦ ਹਾਈ ਕੋਰਟ ਨੇ ਚਾਰਜਸ਼ੀਟ ਖਾਰਜ ਕਰ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h