Punjab-Haryana High Court: ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਹਿੰਦੀ ਦੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਵਿਰੁੱਧ ਦਾਇਰ ਪੰਜਾਬ ਪੁਲਿਸ ਦੀ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਕੁਮਾਰ ਵਿਸ਼ਵਾਸ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਸ ਸਾਲ 12 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਖਿਲਾਫ ਕਥਿਤ ਤੌਰ ‘ਤੇ ਭੜਕਾਊ ਬਿਆਨ ਦੇਣ ਦੇ ਦੋਸ਼ ‘ਚ ਰੂਪਨਗਰ ‘ਚ ਮਾਮਲਾ ਦਰਜ ਕੀਤਾ ਗਿਆ ਸੀ।
सरकार बनते ही,मुझ पर FIR करके असुरक्षित आत्ममुग्घ बौने ने जो पंजाब-पुलिस मेरे घर भेजी थी उस बेबुनियाद FIR को आज उच्च न्यायालय पंजाब ने ख़ारिज कर दिया।न्यायपालिका व मुझे प्यार करने वालों का आभार। प्यारे अनुज @BhagwantMann को पुनः सलाह कि पंजाब के स्वाभिमान को बौनी-नज़रों से बचाए❤️ https://t.co/yMVQnyT6Jx
— Dr Kumar Vishvas (@DrKumarVishwas) October 12, 2022
ਅਦਾਲਤ ਦੇ ਫੈਸਲੇ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ। ਕੁਮਾਰ ਵਿਸ਼ਵਾਸ ਨੇ ਲਿਖਿਆ- ਸਰਕਾਰ ਬਣਦਿਆਂ ਹੀ ਮੇਰੇ ਖਿਲਾਫ ਐਫਆਈਆਰ ਦਰਜ ਕਰਕੇ ਅਸੁਰੱਖਿਅਤ ਆਤਮ-ਭੁਲੇਖੇ ਨੇ ਜੋ ਪੰਜਾਬ-ਪੁਲਿਸ ਮੇਰੇ ਘਰ ਭੇਜੀ ਸੀ ਉਸ ਬੇਬੁਨਿਆਦ FIR ਨੂੰ ਅੱਜ ਪੰਜਾਬ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਨਿਆਂਪਾਲਿਕਾ ਅਤੇ ਮੈਨੂੰ ਪਿਆਰ ਕਰਨ ਵਾਲਿਆਂ ਦਾ ਧੰਨਵਾਦ। ਪੰਜਾਬ ਦੇ ਪਿਆਰੇ ਭਗਵੰਤ ਮਾਨ ਨੂੰ ਮੁੜ ਸਲਾਹ ਕਿ ਪੰਜਾਬ ਦੇ ਮਾਣ ਨੂੰ ਭੈੜੀਆਂ ਨਜ਼ਰਾਂ ਤੋਂ ਬਚਾਓ।
ਦੱਸ ਦਈਏ ਕਿ ਕਵੀ ਕੁਮਾਰ ਵਿਸ਼ਵਾਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਦੋਵਾਂ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਤਜਿੰਦਰ ਪਾਲ ਸਿੰਘ ਬੱਗਾ ਨੇ ਵੀ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕੀਤੇ ਜਾਣ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ- ਅਰਵਿੰਦ ਦੇ ਮੂੰਹ ‘ਤੇ ਪੰਜਾਬ ਹਾਈਕੋਰਟ ਦਾ ਥੱਪੜ। ਮੇਰੇ ਖਿਲਾਫ ਦਰਜ FIR ਨੂੰ ਗਲਤ ਕਹਿ ਕੇ ਰੱਦ ਕਰ ਦਿੱਤਾ ਗਿਆ।